ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ, ਮੋਹਾਲੀ : ਫੇਜ਼-11 ਥਾਣਾ ਪੁਲਿਸ ਨੇ ਇਕ ਵਿਅਕਤੀ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ 40 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ। ਗਿ੍ਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਜਿੰਦਰ ਸਿੰਘ ਨਿਵਾਸੀ ਮਕਾਨ ਨੰਬਰ-565 ਸੈਕਟਰ-70 ਮਟੌਰ ਦੇ ਰੂਪ 'ਚ ਹੋਈ ਹੈ। ਜਾਂਚ ਅਧਿਕਾਰੀ ਐੱਸਆਈ ਗਗਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਫੇਜ਼-11 ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਹੈ।

ਜਾਂਚ ਅਧਿਕਾਰੀ ਅਨੁਸਾਰ ਕਫਰਿਊ ਡਿਊਟੀ ਦੌਰਾਨ ਉਹ ਆਪਣੀ ਪੁਲਿਸ ਪਾਰਟੀ ਦੇ ਨਾਲ ਸੈਕਟਰ-66 ਮਾਰਕਫੈੱਡ ਲਾਈਟਾਂ 'ਤੇ ਮੌਜੂਦ ਸਨ। ਇਸ ਦੌਰਾਨ ਰਾਤ ਕਰੀਬ 8 ਵਜੇ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਨੌਜਵਾਨ ਸੈਕਟਰ-64/65 ਦੀਆਂ ਲਾਈਟਾਂ 'ਤੇ ਆਪਣੇ ਗਾਹਕ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਿਹਾ ਹੈ। ਉਨ੍ਹਾਂ ਨੇ ਸੂਚਨਾ ਦੇ ਆਧਾਰ ਉੱਤੇ ਉਕਤ ਸਥਾਨ 'ਤੇ ਨਾਕਾਬੰਦੀ ਕਰ ਲਈ। ਨਾਕੇਬੰਦੀ ਦੌਰਾਨ ਉਨ੍ਹਾਂ ਨੇ ਸੁਖਜਿੰਦਰ ਸਿੰਘ ਪੈਦਲ ਆਉਂਦਾ ਹੋਇਆ ਦਿਖਾਈ ਦਿੱਤਾ ਜੋਕਿ ਪੁਲਿਸ ਪਾਰਟੀ ਨੂੰ ਵੇਖਕੇ ਘਬਰਾ ਗਿਆ ਅਤੇ ਪਿੱਛੇ ਮੁੜਕੇ ਭੱਜਣ ਲੱਗਾ। ਪੁਲਿਸ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕਰ ਜਦੋਂ ਉਸ ਦੀ ਤਾਲਾਸ਼ੀ ਲਈ ਤਾਂ ਉਸਦੀ ਜੇਬ ਤੋਂ 40 ਗ੍ਰਾਮ ਹੈਰੋਇਨ ਦਾ ਪੈਕੇਟ ਬਰਾਮਦ ਹੋਇਆ। ਪੁਲਿਸ ਨੇ ਉਸਨੂੰ ਤੁਰੰਤ ਗਿਰਫਤਾਰ ਕਰ ਉਸਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।