ਸੁਰਜੀਤ ਸਿੰਘ ਕੋਹਾੜ, ਲਾਲੜੂ : ਮਾਈਨਿੰਗ ਵਿਭਾਗ ਦੀ ਸ਼ਿਕਾਇਤ 'ਤੇ ਸਥਾਨਕ ਪੁਲਿਸ ਨੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮਾਈਨਿੰਗ ਵਿਭਾਗ ਦੇ ਜੇਈ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਵਿਭਾਗ ਦੀ ਇੱਕ ਟੀਮ ਨੇ ਲਾਲੜੂ ਨੇੜੇ ਪੈਂਦੇ ਬੇਚਿਰਾਗ ਮੌਜੇ ਕੋਲੀ ਮਾਜਰਾ ਦੇ ਰਕਬੇ ਵਿਚ ਹੋ ਰਹੀ ਕਥਿਤ ਨਾਜਾਇਜ਼ ਮਾਈਨਿੰਗ ਦਾ ਦੌਰਾ ਕਰਕੇ ਜਾਇਜ਼ਾ ਲਿਆ ਸੀ, ਜਿਸ 'ਤੇ ਉਨ੍ਹਾਂ ਨੇ ਹਲਕਾ ਪਟਵਾਰੀ ਨੂੰ ਜ਼ਮੀਨ ਦੇ ਮਾਲਕ ਦਾ ਪਤਾ ਲਗਾਉਣ ਦੇ ਲਈ ਲਿਖਿਆ ਸੀ ਅਤੇ ਆਪਣੀ ਵਿਸਥਾਰ ਰਿਪੋਰਟ ਬਣਾ ਕੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜੀ ਸੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜੇਈ ਕਮ ਮਾਈਨਿੰਗ ਅਫ਼ਸਰ ਸਬ-ਡਵੀਜ਼ਨ ਡੇਰਾਬੱਸੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਈਨਿੰਗ ਤੇ ਮਿਨਰਲ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਾਂਚ ਅਧਿਕਾਰੀ ਸਬ ਇੰਸਪੈਕਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਉਪਰੰਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਜਾਵੇਗਾ