ਸੀਨੀਅਰ ਰਿਪੋਰਟਰ, ਐੱਸਏਐੱਸ ਨਗਰ : ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਗਿਰੀਸ਼ ਦਿਆਲਨ ਆਈਏਐੱਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ 'ਚ ਸਥਿਤ ਮੈਰਿਜ ਪੈਲੇਸਾਂ 'ਚ ਵਿਆਹ ਜਾਂ ਹੋਰ ਸਮਾਗਮਾਂ 'ਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਹੁਕਮ ਕੀਤੇ ਗਏ ਹਨ ਕਿ ਜੇ ਕੋਈ ਵਿਅਕਤੀ ਮੈਰਿਜ ਪੈਲੇਸ 'ਚ ਵਿਆਹ ਸਮੇਂ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਿਸ ਨੂੰ ਤੁਰੰਤ ਸੂਚਿਤ ਕਰੇਗਾ। ਇਹ ਹੁਕਮ 21 ਨਵੰਬਰ 2020 ਤਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।