ਵੱਖ-ਵੱਖ ਖੇਤਰਾਂ ਨਾਲ ਸਬੰਧਤ ਨੋਜਵਾਨਾਂ ਲਈ ਫੈਕਲਟੀ ਡਿਵੈਲਪਮੈਂਟ ਕੋਰਸ ਦਾ ਆਯੋਜਨ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਨੋਜਵਾਨਾਂ ਲਈ ਫੈਕਲਟੀ ਡਿਵੈਲਪਮੈਂਟ ਕੋਰਸ ਦਾ ਆਯੋਜਨ
Publish Date: Mon, 21 Sep 2026 07:47 PM (IST)
Updated Date: Tue, 22 Sep 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਹਾਲੀ : ਸੋਮਵਾਰ ਨੂੰ ਮੁਹਾਲੀ ਦੇ ਵੱਖ-ਵੱਖ ਖੇਤਰਾਂ ਕੰਮ ਕਰਨ ਵਾਲੇ ਨੌਜਵਾਨਾਂ ਲਈ ਫੈਕਲਟੀ ਡਿਵੈਲਪਮੈਂਟ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਕੋਰਸ ਦਾ ਉਦੇਸ਼ ਨੌਜਵਾਨਾਂ ਦੀ ਸਮਰੱਥਾ ਨੂੰ ਹੋਰ ਵਿਕਸਿਤ ਕਰਨਾ, ਉਨ੍ਹਾਂ ਦੇ ਹੁਨਰਾਂ ਨੂੰ ਨਿਖਾਰਨਾ ਅਤੇ ਟੀਮ ਵਜੋਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਲਈ ਲੋੜੀਂਦੀ ਸਿਖਲਾਈ ਪ੍ਰਦਾਨ ਕਰਨਾ ਸੀ। ਇਸ ਫੈਕਲਟੀ ਡਿਵੈਲਪਮੈਂਟ ਕੋਰਸ ਦਾ ਪ੍ਰਬੰਧ ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਮੁਹਾਲੀ ਦੇ ਵਾਰਡ ਨੰਬਰ 6 ਤੋਂ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਵੱਲੋਂ ਕੀਤਾ ਗਿਆ।ਇਸ ਫੈਕਲਟੀ ਡਿਵੈਲਪਮੈਂਟ ਕੋਰਸ ਦੀ ਅਗਵਾਈ ਫੈਕਲਟੀ ਡਿਵੈਲਪਮੈਂਟ ਕੋਰਸਾਂ ਲਈ ਜਾਣੇ ਜਾਂਦੇ ਪ੍ਰਸਿੱਧ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੀ ਗਈ। ਇਸ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਟੀਮ ਮੈਂਬਰਾਂ ਨਾਲ ਵਧੀਆ ਤਾਲਮੇਲ ਬਣਾਉਣ, ਪ੍ਰਭਾਵਸ਼ਾਲੀ ਸੰਚਾਰ ਕਰਨ ਅਤੇ ਟੀਮ ਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਕੋਰਸ ਦੌਰਾਨ ਲੀਡਰਸ਼ਿਪ ਸਕਿਲਜ਼, ਕਮਿਊਨੀਕੇਸ਼ਨ ਸਕਿਲਜ਼, ਟੀਮ ਕੋਆਰਡੀਨੇਸ਼ਨ, ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ, ਸਮੇਂ ਦੀ ਸਹੀ ਵਰਤੋਂ, ਜ਼ਿੰਮੇਵਾਰੀਆਂ ਦੀ ਵੰਡ ਅਤੇ ਟੀਮ ਦੇ ਹਰੇਕ ਮੈਂਬਰ ਦੀ ਸਮਰੱਥਾ ਨੂੰ ਸਹੀ ਢੰਗ ਨਾਲ ਵਰਤਣ ਸਬੰਧੀ ਵੀ ਸਿਖਲਾਈ ਦਿੱਤੀ ਗਈ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਕਿਸੇ ਵੀ ਟੀਮ ਦੀ ਮਜ਼ਬੂਤੀ ਲਈ ਸਿਰਫ਼ ਜ਼ਿੰਮੇਵਾਰੀਆਂ ਦੀ ਵੰਡ ਹੀ ਨਹੀਂ, ਸਗੋਂ ਆਪਸੀ ਵਿਸ਼ਵਾਸ, ਪ੍ਰਭਾਵਸ਼ਾਲੀ ਸੰਚਾਰ, ਸਹਿਯੋਗ ਅਤੇ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਫੈਕਲਟੀ ਡਿਵੈਲਪਮੈਂਟ ਦਾ ਮਕਸਦ ਸਿਰਫ਼ ਨਵੀਆਂ ਜਾਣਕਾਰੀਆਂ ਦੇਣਾ ਨਹੀਂ, ਬਲਕਿ ਸਾਥੀਆਂ ਵਿੱਚ ਲੀਡਰਸ਼ਿਪ, ਫੈਸਲਾ ਲੈਣ ਅਤੇ ਟੀਮ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨਾ ਵੀ ਹੈ।