- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਅਰਮੈਨ ਰਘੁਬੀਰ ਮੋਦੀ ਵੱਲੋਂ ਪਰਿਵਾਰਾਂ ਨੂੰ ਸੌਂਪੇ ਗਏ ਮਾਲਕੀ ਹੱਕ ਦੇ ਦਸਤਾਵੇਜ਼

ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ, ਖਰੜ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦੇ ਤਹਿਤ ਹਲਕਾ ਖਰੜ ਦੇ ਪਿੰਡ ਸੋਏ ਮਾਜਰਾ ਅਤੇ ਪੱਤੜਾਂ ਦੇ 226 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇ ਦਸਤਾਵੇਜ਼ ਵੰਡੇ ਗਏ। ਇਸ ਮੌਕੇ ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰਘੁਬੀਰ ਸਿੰਘ ਮੋਦੀ ਵੱਲੋਂ ਹਲਕਾ ਖਰੜ ਦੇ ਇੰਚਾਰਜ ਤੇ ਉਮੀਦਵਾਰ ਪਰਮਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਲਾਭਪਾਤਰੀ ਪਰਿਵਾਰਾਂ ਨੂੰ ਇਹ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਰਘੁਬੀਰ ਸਿੰਘ ਮੋਦੀ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਰਾਹੀਂ ਲਾਲ ਡੋਰੇ (ਆਬਾਦੀ ਦੇਹ) ਦੇ ਖੇਤਰ ’ਚ ਲੰਬੇ ਸਮੇਂ ਤੋਂ ਆਪਣੇ ਘਰਾਂ ’ਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਪੱਕੇ ਮਾਲਕੀ ਹੱਕ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਦੇ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਲੋੜ ਪੈਣ ’ਤੇ ਉਹ ਬੈਂਕ ਕਰਜ਼ੇ ਸਮੇਤ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਇਨ੍ਹਾਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਣਗੇ।