- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਅਨੁਸਾਰ, ਕੁੱਲ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 95.83 ਲੱਖ ਮੀਟ੍ਰਿਕ ਟਨ ਅਤੇ ਵਪਾਰੀਆਂ ਨੇ 1.31 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਹੈ। 28 ਅਕਤੂਬਰ ਨੂੰ ਮੰਡੀਆਂ ਵਿੱਚ 7.34 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ 7.32 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ ਦਰਜ ਕੀਤੀ ਗਈ। ਇਸ ਦਿਨ ਸਰਕਾਰੀ ਏਜੰਸੀਆਂ ਨੇ 7.24 ਲੱਖ ਮੀਟ੍ਰਿਕ ਟਨ ਅਤੇ ਵਪਾਰੀਆਂ ਨੇ 8,645.55 ਮੀਟ੍ਰਿਕ ਟਨ ਝੋਨਾ ਖਰੀਦਿਆ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿੱਚ 28 ਅਕਤੂਬਰ ਤੱਕ ਝੋਨੇ ਦੀ ਆਮਦ ਇਕ ਕਰੋੜ ਮੀਟ੍ਰਿਕ ਟਨ ਤੋਂ ਪਾਰ ਹੋ ਕੇ 1.002 ਕਰੋੜ ਟਨ ’ਤੇ ਪਹੁੰਚ ਗਈ ਹੈ। ਇਸ ਵਿੱਚੋਂ 97.15 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਹਾਲਾਂਕਿ ਖਰੀਦੇ ਝੋਨੇ ਦੀ ਲਿਫਟਿੰਗ ਦੀ ਰਫ਼ਤਾਰ ਹਾਲੇ ਵੀ ਚੁਣੌਤੀ ਬਣੀ ਹੋਈ ਹੈ। ਹੁਣ ਤੱਕ 65.35 ਲੱਖ ਮੀਟ੍ਰਿਕ ਟਨ ਝੋਨਾ ਹੀ ਮੰਡੀਆਂ ਵਿੱਚੋਂ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀ 486.83 ਕਰੋੜ ਰੁਪਏ ਦੀ ਅਦਾਇਗੀ ਬਕਾਇਆ ਹੈ।
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਅਨੁਸਾਰ, ਕੁੱਲ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 95.83 ਲੱਖ ਮੀਟ੍ਰਿਕ ਟਨ ਅਤੇ ਵਪਾਰੀਆਂ ਨੇ 1.31 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਹੈ। 28 ਅਕਤੂਬਰ ਨੂੰ ਮੰਡੀਆਂ ਵਿੱਚ 7.34 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ 7.32 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਖਰੀਦ ਦਰਜ ਕੀਤੀ ਗਈ। ਇਸ ਦਿਨ ਸਰਕਾਰੀ ਏਜੰਸੀਆਂ ਨੇ 7.24 ਲੱਖ ਮੀਟ੍ਰਿਕ ਟਨ ਅਤੇ ਵਪਾਰੀਆਂ ਨੇ 8,645.55 ਮੀਟ੍ਰਿਕ ਟਨ ਝੋਨਾ ਖਰੀਦਿਆ।
ਲਿਫਟਿੰਗ ਦੀ ਰਫ਼ਤਾਰ ਬਣੀ ਚੁਣੌਤੀ
ਵਿਭਾਗੀ ਅੰਕੜਿਆਂ ਮੁਤਾਬਕ 28 ਅਕਤੂਬਰ ਤੱਕ ਖਰੀਦੇ ਝੋਨੇ ਵਿੱਚੋਂ 65.35 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ। ਇਕੱਲੇ 28 ਅਕਤੂਬਰ ਨੂੰ 5.11 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚੋਂ ਚੁੱਕਿਆ ਗਿਆ। ਖਰੀਦ ਦੇ 72 ਘੰਟਿਆਂ ਅੰਦਰ ਲਿਫਟਿੰਗ ਦੀ ਦਰ 86.18 ਫ਼ੀਸਦੀ ਰਹੀ ਹੈ।
ਕਿਸਾਨਾਂ ਨੂੰ 97.58 ਫ਼ੀਸਦੀ ਅਦਾਇਗੀ
ਵਿਭਾਗ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਬਦਲੇ ਕੁੱਲ 20,105.96 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਸੀ। ਇਸ ਵਿੱਚੋਂ 19,619.13 ਕਰੋੜ ਰੁਪਏ ਅਦਾ ਕੀਤੇ ਜਾ ਚੁੱਕੇ ਹਨ, ਜੋ ਕੁੱਲ ਰਕਮ ਦਾ 97.58 ਫ਼ੀਸਦੀ ਹੈ। ਹਾਲੇ 486.83 ਕਰੋੜ ਰੁਪਏ ਦੀ ਅਦਾਇਗੀ ਬਕਾਇਆ ਹੈ। ਮੰਡੀਆਂ ਵਿੱਚ ਝੋਨੇ ਦੀ ਆਮਦ ਜਾਰੀ ਰਹਿਣ ਦੇ ਮੱਦੇਨਜ਼ਰ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਨੂੰ ਬਕਾਇਆ ਅਦਾਇਗੀ ਕਰਨ ਦੀ ਲੋੜ ਹੈ।