ਖਿਜਰਾਬਾਦ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਦੇ ਪ੍ਰਬੰਧ ਮੁਕੰਮਲ : ਰਾਣਾ ਖਿਜਰਾਬਾਦ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਦੇ ਪ੍ਰਬੰਧ ਮੁਕੰਮਲ: ਰਾਣਾ ਕੁਸ਼ਰਪਾਲ
Publish Date: Mon, 21 Sep 2026 07:18 PM (IST)
Updated Date: Tue, 22 Sep 2026 04:06 AM (IST)
ਕਿਹਾ- ਕਿਸਾਨਾਂ ਨੂੰ ਮੰਡੀ ’ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਰੋਹਿਤ ਗੁਪਤਾ, ਪੰਜਾਬੀ ਜਾਗਰਣ, ਮਾਜਰੀ : ਖ਼ਿਜ਼ਰਾਬਾਦ ਅਨਾਜ ਮੰਡੀ ਵਿੱਚ ਝੋਨੇ ਦੀ ਆਉਣ ਵਾਲੀ ਫ਼ਸਲ ਦੀ ਖਰੀਦ ਨੂੰ ਲੈ ਕੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਕੁਸ਼ਰਪਾਲ ਨੇ ਦਿੰਦਿਆਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਮੰਡੀ ਵਿੱਚ ਬੁਨਿਆਦੀ ਸਹੂਲਤਾਂ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ। ਰਾਣਾ ਕੁਸ਼ਰਪਾਲ ਨੇ ਕਿਹਾ ਕਿ ਕਿਸਾਨ ਦੇਸ਼ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਨਿਯਮਾਂ ਅਨੁਸਾਰ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਮੰਡੀ ਵਿੱਚ ਸੁੱਕਾ ਕੇ ਅਤੇ ਸਰਕਾਰੀ ਮਾਪਦੰਡਾਂ ਅਨੁਸਾਰ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਹੋ ਸਕੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਵੱਲੋਂ ਮੰਡੀ ਵਿੱਚ ਖਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕਰਨ ਲਈ ਅਧਿਕਾਰੀ ਮੌਜੂਦ ਰਹਿਣਗੇ।