- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਹੁਣ ਤੱਕ 2,92,814 ਕਿਸਾਨਾਂ ਦੀ ਫ਼ਸਲ ਖ਼ਰੀਦੀ ਗਈ ਹੈ ਤੇ ਉਨ੍ਹਾਂ ਦੇ ਖਾਤਿਆਂ ’ਚ 11,767.46 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਹੁਣ ਤੱਕ 2,92,814 ਕਿਸਾਨਾਂ ਦੀ ਫ਼ਸਲ ਖ਼ਰੀਦੀ ਗਈ ਹੈ ਤੇ ਉਨ੍ਹਾਂ ਦੇ ਖਾਤਿਆਂ ’ਚ 11,767.46 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਅੱਜ ਇੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਇਕ ਮੀਟਿੰਗ ਦੌਰਾਨ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ 72 ਘੰਟਿਆਂ ਦੌਰਾਨ ਅਨਾਜ ਦੀ ਚੁਕਾਈ ਦੀ ਦਰ 83 ਫ਼ੀਸਦ ਰਹੀ ਹੈ। ਮੰਤਰੀ ਦੇ ਧਿਆਨ ’ਚ ਲਿਆਂਦਾ ਗਿਆ ਕਿ ਬੀਤੀ ਸ਼ਾਮ ਤੱਕ, ਸੂਬੇ ਦੀਆਂ ਮੰਡੀਆਂ ’ਚ ਕੁੱਲ 56.08 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ’ਚੋਂ 54.61 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ 34.28 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ।
ਕਿਸਾਨਾਂ ਵੱਲੋਂ ਆਪਣੇ ਖ਼ੂਨ-ਪਸੀਨੇ ਨਾਲ ਪੈਦਾ ਕੀਤੀ ਗਈ ਫ਼ਸਲ ਦੇ ਹਰ ਦਾਣੇ ਨੂੰ ਖ਼ਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰਾਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਫਰਜ਼ੀ ਖ਼ਰੀਦ ਨਾ ਹੋਣ ਦਿੱਤੀ ਜਾਵੇ ਅਤੇ ਬਾਹਰਲੇ ਸੂਬਿਆਂ ’ਚੋਂ ਫ਼ਸਲ ਸੂਬੇ ਦੀਆਂ ਮੰਡੀਆਂ ’ਚ ਨਾ ਆਉਣ ਦਿੱਤਾ ਜਾਵੇ।