ਮੁੱਖ ਮੰਤਰੀ ਨੇ ਦੱਸਿਆ ਕਿ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ,ਕਪੂਰਥਲਾ, ਜਲੰਧਰ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੇ ਕਿਸਾਨ 9 ਜੂਨ ਤੋਂ ਝੋਨਾ ਬੀਜਣ ਦਾ ਕੰਮ ਸ਼ੁਰੂ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਫੈਸਲਾ ਭਾਰਤੀ ਹੇਠਲਾ ਪਾਣੀ ਬਚਾਉਣ ਅਤੇ ਨਿਰੰਤਰ ਬਿਜਲੀ ਮੁਹਈਆ ਕਰਵਾਉਣ ਲਈ ਲਿਆ ਗਿਆ ਹੈ।

ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਸਰਕਾਰ ਨੇ 15 ਮਈ ਤੋਂ ਸਿੱਧੀ ਬਿਜਾਈ ਤਕਨੀਕ ਤਹਿਤ ਕਿਸਾਨਾਂ ਨੂੰ ਝੋਨਾ ਬੀਜਣ ਦੀ ਇਜਾਜ਼ਤ ਦੇ ਦਿੱਤੀ। ਸਾਉਣੀ ਸੀਜ਼ਨ ਦੌਰਾਨ ਝੋਨਾ ਲਾਉਣ ਲਈ ਪੰਜਾਬ ਨੂੰ ਚਾਰ ਜ਼ੋਨਾਂ 'ਚ ਵੰਡਿਆ ਗਿਆ ਹੈ। ਜਿਹੜੇ ਜ਼ੋਨ 'ਚ ਝੋਨਾ ਲੱਗੇਗਾ, ਉਸ ਜ਼ੋਨ ਜ਼ਿਲ੍ਹਿਆਂ 'ਚ ਕਿਸਾਨਾਂ ਨੂੰ ਨਿਰੰਤਰ ਅੱਠ ਘੰਟੇ ਬਿਜਲੀ ਸਪਲਾਈ ਹੋਵੇਗੀ। ਇਹ ਖੁਲਾਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ 15 ਮਈ ਤੋਂ 31 ਮਈ ਤਕ ਕਿਸਾਨ ਪੂਰੇ ਪੰਜਾਬ ਵਿਚ ਸਿੱਧੀ ਬਿਜਾਈ (ਡੀਆਰਐੱਸ) ਤਕਨੀਕ ਦੇ ਤਹਿਤ ਝੋਨਾ ਬੀਜ ਸਕਣਗੇ। ਇਸੇ ਤਰ੍ਹਾਂ ਗੁਰਦਾਸਪੁਰ,ਪਠਾਨਕੋਟ ਅੰਮ੍ਰਿਤਸਰ, ਤਰਨ ਤਾਰਨ ,ਰੋਪੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸ੍ਰੀ ਫਤਿਹਗੜ੍ਹ ਸਾਹਿਬ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਨੂੰ ਜ਼ੋਨ ਨੰਬਰ ਦੋ ਵਿਚ ਰੱਖਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨ ਇਕ ਜੂਨ ਤੋਂ ਝੋਨਾ ਲਾਉਣਾ ਸ਼ੁਰੂ ਕਰ ਸਕਦੇ ਹਨ।
ਜ਼ੋਨ ਨੰਬਰ ਤਿੰਨ ਵਿਚ ਫਰੀਦਕੋਟ ਬਠਿੰਡਾ ਫਿਰੋਜ਼ਪੁਰ ਮੁਕਤਸਰ ਸਾਹਿਬ ਫਾਜ਼ਿਲਕਾ ਨੂੰ ਸ਼ਾਮਿਲ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨ 5 ਜੂਨ ਤੋਂ ਝੋਨਾ ਬੀਜਣਾ ਸ਼ੁਰੂ ਕਰਨਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ,ਕਪੂਰਥਲਾ, ਜਲੰਧਰ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੇ ਕਿਸਾਨ 9 ਜੂਨ ਤੋਂ ਝੋਨਾ ਬੀਜਣ ਦਾ ਕੰਮ ਸ਼ੁਰੂ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਫੈਸਲਾ ਭਾਰਤੀ ਹੇਠਲਾ ਪਾਣੀ ਬਚਾਉਣ ਅਤੇ ਨਿਰੰਤਰ ਬਿਜਲੀ ਮੁਹਈਆ ਕਰਵਾਉਣ ਲਈ ਲਿਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਦੋ ਤੋਂ ਚਾਰ ਮੀਟਰ ਤਕ ਉੱਪਰ ਆਇਆ ਹੈ ਤੇ ਸਰਕਾਰ ਨੇ 21 ਲੱਖ ਕਿਊਬਿਕ ਮੀਟਰ ਧਰਤੀ ਹੇਠਲਾ ਪਾਣੀ ਰੀਚਾਰਜ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 1 ਮਈ ਤੋਂ ਨਹਿਰਾਂ ਸੂਏ, ਰਜਵਾਹਿਆਂ ਵਿੱਚ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਕਿ ਪਾਣੀ ਨੂੰ ਰੀਚਾਰਜ ਕੀਤਾ ਜਾ ਸਕੇ ਅਤੇ ਨਰਮਾ ਮੱਕੀ ਕਪਾਹ ਲਈ ਪਾਣੀ ਦੀ ਵਰਤੋਂ ਹੋ ਸਕੇ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 290 ਵਿਸ਼ੇਸ਼ ਟਰੇਨਾਂ ਚੌਲ ਚੁੱਕਣ ਲਈ ਲਗਾਈਆਂ ਗਈਆਂ ਹਨ ਜਿਸ ਕਰਕੇ ਅਗਲੇ ਸੀਜਨ ਵਿੱਚ ਝੋਨਾ ਰੱਖਣ ਦੀ ਕੋਈ ਸਮੱਸਿਆ ਨਹੀਂ ਆਵੇਗੀ।
1 ਮਈ ਨੂੰ ਵਿਸ਼ੇਸ਼ ਸੈਸ਼ਨ ਬੁਲਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਪਹਿਲਾਂ ਹੀ ਬਹੁਮਤ ਹੈ ਫਿਰ ਵੀ ਜੇਕਰ ਕਿਸੇ ਨੇ ਕਿਹਾ ਜਾ ਕੋਈ ਗੱਲ ਹੋਈ ਤਾਂ ਸਰਕਾਰ ਭਰੋਸਗੀ ਦਾ ਮਤਾ ਲਿਆ ਸਕਦੀ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਪੰਜਾਬੀ ਜਾਗਰਨ ਨੇ ਇਸ ਸਬੰਧੀ ਪਹਿਲਾਂ ਹੀ ਅੱਜ ਖੁਲਾਸਾ ਕੀਤਾ ਹੈ।।
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਵਾਰ ਹਰਿਆਣਾ ਆਪਣੇ ਨਹਿਰੀ ਪਾਣੀ ਦੀ ਸਹੀ ਵਰਤੋਂ ਕਰ ਰਿਹਾ ਹੈ। ਕਿਉਂਕਿ ਹਰਿਆਣਾ ਨੂੰ ਲਗਾਤਾਰ ਚਿੱਠੀਆਂ ਲਿਖੀਆਂ ਜਾ ਰਹੀਆਂ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਹਰਿਆਣਾ ਨੇ 70 ਫੀਸਦੀ ਪਾਣੀ ਦੀ ਵਰਤੋਂ ਕੀਤੀ ਹੈ ਜੋ ਕਿ ਬਿਲਕੁਲ ਠੀਕ ਹੈ ਕਿਉਂਕਿ ਪੰਜਾਬ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਪਾਣੀ ਦੀ ਇੱਕ ਮਈ ਨੂੰ ਫਿਰ ਤੋਂ ਵੰਡ ਹੋਵੇਗੀ।