ਪਰਮਜੀਤ ਸਿੰਘ ਰੰਧਾਵਾ ਨੇ ਵੱਖ-ਵੱਖ ਧਾਰਮਿਕ ਸਮਾਗਮਾਂ ’ਚ ਕੀਤੀ ਸ਼ਿਰਕਤ ਪਰਮਜੀਤ ਸਿੰਘ ਰੰਧਾਵਾ ਨੇ ਵੱਖ-ਵੱਖ ਧਾਰਮਿਕ ਸਮਾਗਮਾਂ ’ਚ ਕੀਤੀ ਸ਼ਿਰਕਤ
Publish Date: Tue, 27 Oct 2026 06:07 PM (IST)
Updated Date: Tue, 27 Oct 2026 06:10 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਛੋਟੇ ਵੀਰ ਪਰਮਜੀਤ ਸਿੰਘ ਰੰਧਾਵਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਰਵਾਏ ਗਏ ਧਾਰਮਿਕ ਸਮਾਗਮਾਂ ’ਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਪਿੰਡ ਧਨੌਨੀ, ਮਹਿਮਦਪੁਰ, ਸੈਦਪੁਰਾ, ਮੀਆਂਪੁਰ ਅਤੇ ਸੁੰਡਰਾਂ ਸਮੇਤ ਹੋਰ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਭਗਵਾਨ ਵਾਲਮੀਕਿ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪਰਮਜੀਤ ਸਿੰਘ ਰੰਧਾਵਾ ਨੇ ਸਮੂਹ ਸੰਗਤ ਨੂੰ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਨੇਕੀ, ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਮਾਜਿਕ ਸਦਭਾਵਨਾ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਮਹਾਨ ਗੁਰੂਆਂ ਅਤੇ ਮਹਾਪੁਰਸ਼ਾਂ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ। ਸਾਨੂੰ ਸਾਰਿਆਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਂਦਿਆਂ ਸਮਾਜ ’ਚ ਪਿਆਰ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ।