ਸੁਖਬੀਰ ਬਾਦਲ ਨੂੰ ਵੱਡਾ ਝਟਕਾ! ਕਰੀਬੀ ਸਾਥੀ ਪਰਮਜੀਤ ਸਿੰਘ ਸਿੱਧਵਾਂ ਨੇ ਛੱਡਿਆ ਅਕਾਲੀ ਦਲ, ਕਾਂਗਰਸ 'ਚ ਹੋਏ ਸ਼ਾਮਲ
PPCC ਦੇ ਪ੍ਰਧਾਨ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਤੇ ਕੈਂਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ (ਐੱਮ.ਪੀ.) ਵੱਲੋਂ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ।
Publish Date: Wed, 25 Nov 2026 01:26 PM (IST)
Updated Date: Wed, 25 Nov 2026 01:29 PM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਸਾਥੀ ਅਤੇ ਸਾਬਕਾ ਸਿਆਸੀ ਸਲਾਹਕਾਰ ਪਰਮਜੀਤ ਸਿੰਘ ਸਿੱਧਵਾਂ ਸ਼ੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਗਏ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਤੇ ਕੈਂਪੇਨ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ (ਐੱਮ.ਪੀ.) ਵੱਲੋਂ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਸਮੁੱਚੀ ਲਿਡਰਸ਼ਿਪ ਨੇ ਕਹਾ ਕਿ ਉਨ੍ਹਾਂ ਦੇ ਆਉਣ ਨਾਲ ਪੰਜਾਬ 'ਚ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਮਿਲੇਗੀ।