ਕਾਰੋਬਾਰੀਆਂ ਨੂੰ ਧਮਕੀਆਂ ਦੇਣ ਵਾਲੇ ਮੰਤਰੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ : ਪਰਗਟ ਸਿੰਘ
ਕਾਰੋਬਾਰੀਆਂ ਨੂੰ ਧਮਕੀਆਂ ਦੇਣ ਵਾਲੇ ਮੰਤਰੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ: ਪਰਗਟ ਸਿੰਘ
Publish Date: Fri, 10 Apr 2026 08:52 PM (IST)
Updated Date: Sat, 11 Apr 2026 04:15 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਵਿਧਾਇਕ ਪਰਗਟ ਸਿੰਘ ਨੇ ‘ਆਪ’ ਸਰਕਾਰ ਦੇ ਮੰਤਰੀ ਤੇ ਵਿਧਾਇਕ, ਜਿਨ੍ਹਾਂ ਤੇ ਟਰਾਲੀ ਨਿਰਮਾਤਾ ਕਾਰੋਬਾਰੀ ਨੂੰ ਜ਼ਬਰਦਸਤੀ ਪੈਸੇ ਦੇਣ ਲਈ ਧਮਕੀਆਂ ਦੇਣ ਤੇ ਦਬਾਅ ਪਾਉਣ ਦਾ ਦੋਸ਼ ਹੈ, ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਮੰਤਰੀ ਵੱਲੋਂ ਕਾਰੋਬਾਰੀਆਂ ਨਾਲ ਦੁਰਵਿਵਹਾਰ ਤੇ ਡਰਾਉਣਾ-ਧਮਕਾਉਣਾ ਪੂਰੀ ਤਰ੍ਹਾਂ ਗਲਤ ਹੈ। ਪਰਗਟ ਸਿੰਘ ਨੇ ਪੰਜਾਬ ਸਰਕਾਰ ਦੇ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਟਰਾਲੀ ਨਿਰਮਾਤਾ ਮਲਕੀਤ ਸਿੰਘ ਨੂੰ ਧਮਕੀਆਂ ਦੇਣ ਦੇ ਮਾਮਲੇ ’ਚ ਵਾਇਰਲ ਆਡੀਓ ਕਲਿੱਪ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਹੋਣ ਦੇ ਨਾਤੇ, ਕਾਂਗਰਸ ਹਮੇਸ਼ਾ ਪੰਜਾਬ ਦੇ ਅਕਸ ਦੀ ਰੱਖਿਆ ਲਈ ਕਾਰੋਬਾਰੀਆਂ ਤੇ ਪੀੜਤਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਲਈ ਇਨਸਾਫ਼ ਯਕੀਨੀ ਬਣਾਉਣ ਲਈ ਹਰ ਮੋਰਚੇ ’ਤੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰਾਂ ਆਪਣੇ ਮੰਤਰੀਆਂ ਨੂੰ ਬਚਾ ਰਹੀਆਂ ਹਨ ਤੇ ਪੀੜਤਾਂ ਨੂੰ ਦਬਾਅ ਰਹੀਆਂ ਹਨ।