- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਜਿਸ ਪ੍ਰਿੰਸੀਪਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ, ਉਸ ਨੇ ਆਪਣੇ ਹੀ ਰਿਸ਼ਤੇਦਾਰਾਂ ਭੈਣ, ਜੀਜਾ, ਭਰਜਾਈ ਤੇ ਹੋਰ ਪਰਿਵਾਰਕ ਮੈਂਬਰਾਂ ਦੀ ਡਿਊਟੀ ਲਗਾਈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹਨ, ਉਨ੍ਹਾਂ ਦੀ ਭੂਮਿਕਾ ਦੀ ਵੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕਾਂਗਰਸ ਦੇ ਸਕੱਤਰ ਤੇ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ 454 ਫਾਰਮਾਸਿਸਟ ਭਰਤੀ ਪ੍ਰੀਖਿਆ ’ਚ ਨਕਲ ਹੋਣ ’ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਅਸਤੀਫ਼ਾ ਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਅਣਗਹਿਲੀ ਤੇ ਕਥਿਤ ਮਿਲੀਭੁਗਤ ਨਾਲ ਹਜ਼ਾਰਾਂ ਨੌਜਵਾਨਾਂ ਦਾ ਭਵਿੱਖ ਖ਼ਤਰੇ ’ਚ ਪਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਦਿੱਲੀ ਟੀਮ ਇਸ ਮੁੱਦੇ 'ਤੇ ਚੁੱਪੀ ਧਾਰ ਕੇ ਬੈਠੀ ਹੈ, ਜਦਕਿ ਦਿੱਲੀ ਨੀਟ ਮਾਮਲੇ ’ਚ ਬਿਆਨਬਾਜ਼ੀ ਕਰ ਰਹੇ ਹਨ। ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਕਿਸੇ ਦੀ ਜਵਾਬਦੇਹੀ ਤੈਅ ਨਹੀਂ ਕੀਤੀ। ਇੱਥੋਂ ਤੱਕ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ 'ਤੇ ਇਕ ਵੀ ਬਿਆਨ ਨਹੀਂ ਦਿੱਤਾ। ਉਨਾਂ ਕਿਹਾ ਕਿ 454 ਫਾਰਮਾਸਿਸਟ ਭਰਤੀ ਪ੍ਰੀਖਿਆ ’ਚ ਜਿਸ ਤਰ੍ਹਾਂ ਨਕਲ ਗਿਰੋਹ ਦੇ ਸਰਗਰਮ ਹੋਣ, ਬਲੂਟੂਥ ਡਿਵਾਈਸਾਂ ਦੀ ਵਰਤੋਂ, ਪ੍ਰੀਖਿਆ ਕੇਂਦਰਾਂ 'ਤੇ ਸਿਗਨਲ ਜੈਮਰ ਨਾ ਲਗਾਉਣ ਤੇ ਨਿਯਮਾਂ ਦੀ ਖੁੱਲ੍ਹੀ ਉਲੰਘਣਾ ਦੇ ਦੋਸ਼ ਸਾਹਮਣੇ ਆਏ ਹਨ, ਉਹ ਬਹੁਤ ਹੀ ਗੰਭੀਰ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਐੱਫਆਈਆਰ ’ਚ ਵੀ ਕਈ ਅਹਿਮ ਤੱਥ ਦਰਜ ਹਨ, ਜਿਸ ਕਾਰਨ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਰ ਵੀ ਜ਼ਰੂਰੀ ਬਣ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਜਿਸ ਪ੍ਰਿੰਸੀਪਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ, ਉਸ ਨੇ ਆਪਣੇ ਹੀ ਰਿਸ਼ਤੇਦਾਰਾਂ ਭੈਣ, ਜੀਜਾ, ਭਰਜਾਈ ਤੇ ਹੋਰ ਪਰਿਵਾਰਕ ਮੈਂਬਰਾਂ ਦੀ ਡਿਊਟੀ ਲਗਾਈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ 'ਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹਨ, ਉਨ੍ਹਾਂ ਦੀ ਭੂਮਿਕਾ ਦੀ ਵੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅੰਮ੍ਰਿਤਸਰ ਦੇ ਖਾਲਸਾ ਕਾਲਜ ਦੇ ਇਕ ਪ੍ਰੋਫੈਸਰ ਦੀ ਖ਼ੁਦਕੁਸ਼ੀ ਨਾਲ ਜੁੜੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਧਿਆਪਕਾਂ ਤੇ ਸਿੱਖਿਆ ਜਗਤ ਵਿਚ ਵੀ ਅਸੰਤੁਸ਼ਟੀ ਵੱਧ ਰਹੀ ਹੈ।