- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਯੂਐੱਸ ਟਰੇਡ ਡੀਲ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਵੇਗਾ ਪਰ ਕੇਂਦਰ ਸਰਕਾਰ ਇਸ ’ਤੇ ਚੁੱਪ ਹੈ। ਇਸ ਦੇ ਨਾਲ ਹੀ ਮਨਰੇਗਾ ਮਜ਼ਦੂਰਾਂ ’ਤੇ ਹੋਏ ਅੱਤਿਆਚਾਰ ਤੇ ਲਾਠੀਚਾਰਜ ’ਤੇ ਵੀ ਪ੍ਰਧਾਨ ਮੰਤਰੀ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

ਸਟੇਟ ਬਿਊਰੋ, ਜਾਗਰਣ ਚੰਡੀਗੜ੍ਹ: ਸੀਨੀਅਰ ਕਾਂਗਰਸ ਆਗੂ ਤੇ ਵਿਧਾਇਕ ਪਰਗਟ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਿਰਫ ਰੇਲਵੇ ਸਟੇਸ਼ਨ ਦੇ ਉਦਘਾਟਨ ਤੱਕ ਸੀਮਿਤ ਰਹਿਣ ਦੀ ਬਜਾਏ ਪੰਜਾਬ ਤੇ ਦੇਸ਼ ਦੇ ਭੱਖਦੇ ਮੁੱਦਿਆਂ ’ਤੇ ਬੋਲਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਯੂਐੱਸ ਟਰੇਡ ਡੀਲ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਵੇਗਾ ਪਰ ਕੇਂਦਰ ਸਰਕਾਰ ਇਸ ’ਤੇ ਚੁੱਪ ਹੈ। ਇਸ ਦੇ ਨਾਲ ਹੀ ਮਨਰੇਗਾ ਮਜ਼ਦੂਰਾਂ ’ਤੇ ਹੋਏ ਅੱਤਿਆਚਾਰ ਤੇ ਲਾਠੀਚਾਰਜ ’ਤੇ ਵੀ ਪ੍ਰਧਾਨ ਮੰਤਰੀ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਦਕਿ ਸਰਕਾਰ ਛੋਟੇ-ਛੋਟੇ ਉਦਘਾਟਨਾਂ ਨੂੰ ਉਪਲੱਬਧੀ ਦੱਸਣ ’ਚ ਲੱਗੀ ਹੋਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮਾਨਸੂਨ ਸੈਸ਼ਨ ’ਚ ਕੇਂਦਰ ਸਰਕਾਰ 131ਵਾਂ ਸੰਵਿਧਾਨ ਸੋਧ ਪ੍ਰਸਤਾਵ ਲਿਆਉਂਦੀ ਹੈ ਤਾਂ ਕਾਂਗਰਸ ਪੂਰੇ ਪੰਜਾਬ ’ਚ ਵੱਡਾ ਜਨ ਅੰਦੋਲਨ ਸ਼ੁਰੂ ਕਰੇਗੀ। ਉਨ੍ਹਾਂ ਭਾਜਪਾ ’ਤੇ ਪੰਜਾਬ ’ਚ ਡਰ ਦਾ ਮਾਹੌਲ ਬਣਾਉਣ ਤੇ ਆਮ ਆਦਮੀ ਪਾਰਟੀ ’ਤੇ ਅਪ੍ਰਤੱਖ ਤੌਰ ’ਤੇ ਇਸ ਦਾ ਸਾਥ ਦੇਣ ਦਾ ਦੋਸ਼ ਲਾਇਆ।