- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਸਾਹਮਣੇ ਪਾਰਟੀ ਦੇ ਵੱਖ-ਵੱਖ ਧੜਿਆਂ ਵਿਚਾਲੇ ਤਾਲਮੇਲ ਬਣਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇਜ਼ ਕਰਨ ਦੀ ਚੁਣੌਤੀ ਹੋਵੇਗੀ। ਉਹ ਵੀਰਵਾਰ ਨੂੰ ਸਚਿਨ ਪਾਇਲਟ ਤੇ ਹੋਰ ਆਗੂਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ।

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ’ਚ ਅਹੁਦਾ ਸੰਭਾਲਣਗੇ। ਸਮਾਗਮ ਲਈ ਸ਼ਨਿਚਰਵਾਰ ਦੇਰ ਰਾਤ ਤੱਕ ਤਿਆਰੀਆਂ ਜਾਰੀ ਰਹੀਆਂ। ਪਾਰਟੀ ਇੰਚਾਰਜ ਸਚਿਨ ਪਾਇਲਟ ਸਮੇਤ ਕਈ ਸੀਨੀਅਰ ਆਗੂਆਂ ਦੇ ਪਹੁੰਚਣ ਦੀ ਉਮੀਦ ਹੈ। ਪੰਜਾਬ ਭਰ ਤੋਂ 8 ਤੋਂ 10 ਹਜ਼ਾਰ ਸਮਰਥਕਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ।
ਪਰਗਟ ਸਿੰਘ ਸਾਹਮਣੇ ਪਾਰਟੀ ਦੇ ਵੱਖ-ਵੱਖ ਧੜਿਆਂ ਵਿਚਾਲੇ ਤਾਲਮੇਲ ਬਣਾਉਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇਜ਼ ਕਰਨ ਦੀ ਚੁਣੌਤੀ ਹੋਵੇਗੀ। ਉਹ ਵੀਰਵਾਰ ਨੂੰ ਸਚਿਨ ਪਾਇਲਟ ਤੇ ਹੋਰ ਆਗੂਆਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ। ਅਹੁਦਾ ਸੰਭਾਲਣ ਮਗਰੋਂ ਸੰਗਠਨ ਦੀਆਂ ਮੀਟਿੰਗਾਂ ਤੇ ਚੋਣ ਤਿਆਰੀਆਂ ਤੇਜ਼ ਹੋਣ ਦੀ ਉਮੀਦ ਹੈ। ਐਲਾਨਨਾਮਾ ਕਮੇਟੀ ਦੀਆਂ ਮੀਟਿੰਗਾਂ ਸ਼ੁਰੂ ਹੋ ਚੁੱਕੀਆਂ ਹਨ, ਜਦਕਿ ਅਗਲੇ ਹਫ਼ਤੇ ਹੋਰ ਕਮੇਟੀਆਂ ਦੀਆਂ ਬੈਠਕਾਂ ਦੀ ਤਿਆਰੀ ਹੈ। ਸੂਤਰਾਂ ਮੁਤਾਬਕ ਸਚਿਨ ਪਾਇਲਟ ਐਤਵਾਰ ਨੂੰ ਚੋਣ ਕਮੇਟੀਆਂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਨਾਲ ਵੀ ਮੀਟਿੰਗ ਕਰਨਗੇ।