- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਪਰਗਟ ਸਿੰਘ ਦਿੱਲੀ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ, ਮੁਲਾਕਾਤਾਂ ’ਚ ਰੁੱਝੇ ਹੋਏ ਹਨ। ਦੱਸਿਆ ਜਾਂਦਾ ਹੈ ਕਿ ਪਰਗਟ ਸਿੰਘ ਅੱਠ ਅਕਤੂਬਰ ਨੂੰ ਦਿੱਲੀ ਤੋਂ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਪੁੱਜਣਗੇ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਵੀਰਵਾਰ ਅੱਠ ਅਕਤੂਬਰ ਨੂੰ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣਗੇ ਤੇ 11 ਅਕਤੂਬਰ ਨੂੰ ਬਤੌਰ ਪ੍ਰਧਾਨ ਚੰਡੀਗੜ੍ਹ ’ਚ ਆਪਣਾ ਕਾਰਜ ਭਾਰ ਸੰਭਾਲਣਗੇ। ਜਾਣਕਾਰੀ ਅਨੁਸਾਰ ਪਰਗਟ ਸਿੰਘ ਦਿੱਲੀ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗਾਂ, ਮੁਲਾਕਾਤਾਂ ’ਚ ਰੁੱਝੇ ਹੋਏ ਹਨ। ਦੱਸਿਆ ਜਾਂਦਾ ਹੈ ਕਿ ਪਰਗਟ ਸਿੰਘ ਅੱਠ ਅਕਤੂਬਰ ਨੂੰ ਦਿੱਲੀ ਤੋਂ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਪੁੱਜਣਗੇ। ਉਨ੍ਹਾਂ ਨਾਲ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵੀ ਆਉਣਗੇ। ਦਰਬਾਰ ਸਾਹਿਬ ’ਚ ਮੱਥਾ ਟੇਕਣ ਉਪਰੰਤ ਉਹ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਵੀ ਨਤਮਸਤਕ ਹੋਣਗੇ। ਪ੍ਰਧਾਨ ਬਣਨ ’ਤੇ ਪਰਗਟ ਸਿੰਘ ਦਿੱਲੀ ਵਿਖੇ ਠਹਿਰੇ ਹੋਏ ਹਨ ਤੇ ਉਨ੍ਹਾਂ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੇ ਜਥੇਬੰਦਕ ਢਾਂਚੇ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਪੰਜਾਬ ਨਾਲ ਸਬੰਧਤ ਪਾਰਟੀ ਦੇ ਸਾਬਕਾ ਵਿਧਾਇਕਾਂ ਤੇ ਹੋਰ ਸੀਨੀਅਰ ਆਗੂਆਂ ਵੱਲੋਂ ਵੀ ਦਿੱਲੀ ’ਚ ਹੀ ਪਰਗਟ ਸਿੰਘ ਨਾਲ ਮੁਲਾਕਾਤ ਕਰ ਕੇ ਵਧਾਈ ਦਿੱਤੀ ਗਈ। ਜਾਣਕਾਰੀ ਅਨੁਸਾਰ ਪਰਗਟ ਸਿੰਘ ਦੇ ਪ੍ਰਧਾਨ ਬਣਨ ’ਤੇ ਕਾਂਗਰਸੀਆਂ ’ਚ ਖੁਸ਼ੀ ਦਾ ਮਾਹੌਲ ਹੈ ਅਤੇ ਕਾਂਗਰਸੀਆਂ ਵੱਲੋਂ ਅੰਮ੍ਰਿਤਸਰ ਤੋਂ ਜਲੰਧਰ ਤੱਕ ਵੱਖ-ਵੱਖ ਥਾਵਾਂ 'ਤੇ ਨਿੱਘੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।