ਪਰਮਿੰਦਰ ਸਿੰਘ ਗੋਲਡੀ ਵੱਲੋਂ 400 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ਾਂ ਦੀ ਵੰਡ ਪਰਮਿੰਦਰ ਗੋਲਡੀ ਵੱਲੋਂ 400 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ਾਂ ਦੀ ਵੰਡ
Publish Date: Fri, 06 Nov 2026 06:34 PM (IST)
Updated Date: Fri, 06 Nov 2026 06:35 PM (IST)
ਰੋਹਿਤ ਗੁਪਤਾ, ਪੰਜਾਬੀ ਜਾਗਰਣ ਕੁਰਾਲੀ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਹੱਤਵਪੂਰਨ ਜਨਹਿਤੈਸ਼ੀ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕਾ ਖਰੜ ਦੇ ਪਿੰਡ ਨਿਹੋਲਕਾ ਅਤੇ ਛੋਟੀ ਝਿੰਗੜਾਂ (ਸਿੰਘਪੁਰਾ) ਦੇ ਕਰੀਬ 400 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਤ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਲਾਭਪਾਤਰੀ ਪਰਿਵਾਰਾਂ ਨੂੰ ਦਸਤਾਵੇਜ਼ ਵੰਡੇ ਗਏ। ਇਸ ਮੌਕੇ ਪਰਮਿੰਦਰ ਗੋਲਡੀ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਰਾਹੀਂ ਲਾਲ ਡੋਰੇ ਦੇ ਖੇਤਰ ’ਚ ਲੰਬੇ ਸਮੇਂ ਤੋਂ ਆਪਣੇ ਘਰਾਂ ’ਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਪੱਕੇ ਮਾਲਕੀ ਹੱਕ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲਕੀ ਹੱਕ ਦੇ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਲੋੜ ਪੈਣ ’ਤੇ ਉਹ ਬੈਂਕ ਕਰਜ਼ੇ ਸਮੇਤ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਇਨ੍ਹਾਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਣਗੇ। ਸ. ਗੋਲਡੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣਾ ਅਤੇ ਪਿੰਡਾਂ ਦੇ ਵਸਨੀਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ’ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਪਰਿਵਾਰ ਨੂੰ ਉਸ ਦੇ ਘਰ ਅਤੇ ਜਾਇਦਾਦ ਸਬੰਧੀ ਪੱਕੇ ਮਾਲਕੀ ਹੱਕ ਦਿਵਾਉਣਾ ਹੈ, ਤਾਂ ਜੋ ਲੋਕਾਂ ਨੂੰ ਭਵਿੱਖ ’ਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪਿੰਡ ਨਿਹੋਲਕਾ ਅਤੇ ਛੋਟੀ ਝਿੰਗੜਾਂ ਦੇ ਵਸਨੀਕਾਂ, ਲਾਭਪਾਤਰੀ ਪਰਿਵਾਰਾਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।