- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਬਰਾੜ ਨੇ ਸਵਾਲ ਕੀਤਾ ਕਿ ਪਰਿਵਾਰ ਅਤੇ ਪੰਜਾਬੀਆਂ ਵੱਲੋਂ ਇਨਸਾਫ਼ ਦੀ ਮੰਗ ਪਹਿਲਾਂ ਕਿਉਂ ਨਹੀਂ ਸੁਣੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ਼ ਐਲਾਨ ਨਹੀਂ, ਸਗੋਂ ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਕਾਰਵਾਈ ਅਤੇ ਇਨਸਾਫ਼ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਮਿਤ ਸ਼ਾਹ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਚੁਣ-ਚੁਣ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾਉਣਗੇ ਅਤੇ ਪੰਜਾਬ ਨੂੰ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਤੋਂ ਮੁਕਤ ਕਰਵਾਉਣਗੇ।

ਆਨਲਾਈਨ ਡੈਸਕ, ਚੰਡੀਗੜ੍ਹ। ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਨੇ ਪੰਜਾਬ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੇ ਦਿੱਲੀ ਤੋਂ ਪੰਜਾਬ ਲਈ ਰਵਾਨਾ ਹੋਣ ਤੋਂ ਪਹਿਲਾਂ ਹੀ ਭਗਵੰਤ ਮਾਨ ਨੇ CBI ਜਾਂਚ ਦਾ ਐਲਾਨ ਕਰ ਦਿੱਤਾ।
ਪਰਮਿੰਦਰ ਸਿੰਘ ਬਰਾੜ ਨੇ ਸਵਾਲ ਕੀਤਾ ਕਿ ਪਰਿਵਾਰ ਅਤੇ ਪੰਜਾਬੀਆਂ ਵੱਲੋਂ ਇਨਸਾਫ਼ ਦੀ ਮੰਗ ਪਹਿਲਾਂ ਕਿਉਂ ਨਹੀਂ ਸੁਣੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ਼ ਐਲਾਨ ਨਹੀਂ, ਸਗੋਂ ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਕਾਰਵਾਈ ਅਤੇ ਇਨਸਾਫ਼ ਚਾਹੀਦਾ ਹੈ। ਪੰਜਾਬ ਦੇ ਦੌਰੇ ’ਤੇ ਆਉਣ ਸਮੇਂ ਉਹ ਗੁਰਦਾਸਪੁਰ ਅਤੇ ਸੰਗਰੂਰ ਵੀ ਜਾਣਗੇ। ਪੰਜਾਬ ਵਿੱਚ ਚਿੱਟਾ ਕਾਰੋਬਾਰੀਆਂ ਖ਼ਿਲਾਫ਼ ਅਵਾਜ਼ ਉਠਾਉਣ ਵਾਲੇ ਜਿੰਨ੍ਹਾਂ ਲੋਕਾਂ ਨੂੰ ਹਾਲ ਹੀ ਵਿੱਚ ਆਪਣਾ ਜੀਵਨ ਗੁਆਉਣਾ ਪਿਆ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੁਰਦਾਸਪੁਰ, ਸੰਗਰੂਰ ਅਤੇ ਮਾਨਸਾ ਵਿੱਚ ਮੁਲਾਕਾਤ ਕਰਨਗੇ।
ਉਨ੍ਹਾਂ ਅੱਗੇ ਕਿਹਾ ਕਿ ਅਮਿਤ ਸ਼ਾਹ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਚੁਣ-ਚੁਣ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾਉਣਗੇ ਅਤੇ ਪੰਜਾਬ ਨੂੰ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਤੋਂ ਮੁਕਤ ਕਰਵਾਉਣਗੇ।