- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਕਤਲ ਕੇਸ ਲਈ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਦੀ ਮੰਗ ਨਾ ਹੋਣ ਦੇ ਬਾਵਜੂਦ ਕਤਲ ਚ ਨਾਮਜ਼ਦ ਮੁੱਖ ਕਸੂਰਵਾਰ ਦਾ ਘਰ ਤੇ ਉਸਦੀ ਦੁਕਾਨ ਉੱਪਰ ਬੁਲਡੋਜ਼ਰ ਚਲਾ ਕੇ ਜਿੱਥੇ ਨਸ਼ਿਆਂ ਦੇ ਸਬੂਤ ਮਟਾਏ ਗਏ,ਉੱਥੇ ਹਿੰਦੂ ਬਨਾਮ ਸਿੱਖ ਮੁੱਦਾ ਖੜ੍ਹਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਅੱਜ ਕਿਰਤੀ ਕਿਸਾਨ ਯੂਨੀਅਨ,ਕਿਰਤੀ ਕਿਸਾਨ ਮੋਰਚਾ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ, ਇੰਡੀਅਨ ਫੈਡਰੇਸ਼ਨ ਆਫ਼ ਟ੍ਰੇਡ ਯੂਨੀਅਨਜ਼ (ਇਫ਼ਟੂ), ਇਸਤਰੀ ਜਾਗ੍ਰਿਤੀ ਮੰਚ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਰਾਜ ਭਰ ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਧੂਰੀ,ਆਪ ਦੇ ਸੂਬਾ ਪ੍ਰਧਾਨ ਤੇ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਿਹਤ ਮੰਤਰੀ ਬਲਬੀਰ ਸਿੰਘ,ਸਪੀਕਰ ਕੁਲਤਾਰ ਸਿੰਘ ਸੰਧਵਾਂ,ਡਿਪਟੀ ਸਪੀਕਰ ਜੈ ਕਿਸ਼ਨ ਰੋੜੀ,ਕੁਲਦੀਪ ਸਿੰਘ ਧਾਲੀਵਾਲ ਅਜਨਾਲਾ, ਅਮੋਲਕ ਸਿੰਘ ਜੈਤੋ, ਅੰਮ੍ਰਿਤਪਾਲ ਸਿੰਘ ਸੁੱਖਾਂਨੰਦ, ਮਨਜੀਤ ਸਿੰਘ ਬਿਲਾਸਪੁਰ, ਦਵਿੰਦਰ ਸਿੰਘ ਲਾਡੀਢੋਸ, ਠੇਕੇਦਾਰ ਹਾਕਮ ਸਿੰਘ,ਬੀਬੀ ਅਮਨ ਅਰੋੜਾ ਮੋਗਾ,ਜਗਦੀਸ਼ ਗੋਲਡੀ ਕੰਬੋਜ਼, ਨਰਿੰਦਰਪਾਲ ਸਭਨਾ,ਬੀਬੀ ਇੰਦਰਜੀਤ ਕੌਰ ਮਾਨ ਨਕੋਦਰ, ਬਲਕਾਰ ਸਿੰਘ ਕਰਤਾਰਪੁਰ, ਗੁਰਦੇਵ ਦੇਵ ਮਾਨ ਨਾਭਾ, ਚੇਤਨ ਸਿੰਘ ਜੌੜਾਮਾਜਰਾ, ਦਿਨੇਸ਼ ਚੱਡਾ ਰੂਪਨਗਰ,ਸੁਖਵਿੰਦਰ ਕੁਮਾਰ ਸੁੱਖੀ ਬੰਗਾ ਨਵਾਂ ਸ਼ਹਿਰ,ਜਸਵੰਤ ਸਿੰਘ ਗੱਜਣਮਾਜਰਾ, ਅਮਰਗੜ੍ਹ , ਮੈਂਬਰ ਰਾਜ ਸਭਾ ਬਾਬਾ ਬਲਬੀਰ ਸਿੰਘ ਸੀਚੇਵਾਲ,ਆਪ ਦਫ਼ਤਰ ਕਪੂਰਥਲਾ,ਹਲਕਾ ਇੰਚਾਰਜ ਰਮਨ ਬਹਿਲ ਗੁਰਦਾਸਪੁਰ, ਗੁਰਦਿੱਤ ਸਿੰਘ ਸੇਖੋਂ ਫ਼ਰੀਦਕੋਟ, ਸਰਬਜੀਤ ਕੌਰ ਮਾਣੂੰਕੇ, ਜਗਦੀਪ ਸਿੰਘ ਕਾਕਾ ਬਰਾੜ, ਦਲਬੀਰ ਸਿੰਘ ਟੌਂਗ, ਨਰਿੰਦਰ ਕੌਰ ਭਰਾਜ ਅਤੇ ਕੁਲਵੰਤ ਸਿੰਘ ਬਾਜ਼ੀਗਰ ਵਿਧਾਇਕ ਸਮੇਤ 21 ਜ਼ਿਲ੍ਹਿਆਂ ਅੰਦਰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕਰਕੇ ਵਿਰੋਧ ਪੱਤਰ ਦਿੱਤੇ ਅਤੇ ਦਫਤਰਾਂ ਦੀਆਂ ਕੰਧਾਂ ਉੱਤੇ ਚਿਪਕਾਏ ਗਏ।
ਇਹਨਾਂ ਜਥੇਬੰਦੀਆਂ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ,ਰਾਮਿੰਦਰ ਸਿੰਘ ਪਟਿਆਲਾ, ਵੀਰ ਸਿੰਘ ਬੜਵਾ,ਤਰਸੇਮ ਪੀਟਰ, ਰਣਬੀਰ ਸਿੰਘ ਕੁਰੜ,ਮੰਗਾ ਸਿੰਘ ਆਜ਼ਾਦ, ਕੁਲਵਿੰਦਰ ਸਿੰਘ ਵੜੈਚ,ਅਮਨ ਦਿਓਲ ਅਤੇ ਜਰਮਨਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਅਤੇ ਮੁੱਖ ਮੰਤਰੀ ਤੇ ਡੀਜੀਪੀ ਪੰਜਾਬ ਤੋਂ ਅਸਤੀਫ਼ਾ ਲੈਣ, ਨਸ਼ਿਆਂ ਦੇ ਖ਼ਾਤਮੇ ਤੇ ਨਸ਼ਾ ਸਮੱਗਲਰ, ਪੁਲਿਸ ਅਤੇ ਹਾਕਮ ਧਿਰਾਂ ਦੇ ਸਿਆਸਤਦਾਨਾਂ ਦੇ ਸਾਂਝੇ ਗੱਠਜੋੜ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ,ਕਤਲ ਕੇਸ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਅਤੇ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਪੀਜੀਆਈ ਦੇ ਡਾਕਟਰਾਂ ਤੋਂ ਕਰਵਾਉਣ ਆਦਿ ਲਈ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਆਪ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਪ੍ਰਦਰਸ਼ਨ ਕਰਕੇ ਵਿਰੋਧ ਪੱਤਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਕਤਲ ਕੇਸ ਲਈ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐਕਸ਼ਨ ਕਮੇਟੀ ਦੀ ਮੰਗ ਨਾ ਹੋਣ ਦੇ ਬਾਵਜੂਦ ਕਤਲ ਚ ਨਾਮਜ਼ਦ ਮੁੱਖ ਕਸੂਰਵਾਰ ਦਾ ਘਰ ਤੇ ਉਸਦੀ ਦੁਕਾਨ ਉੱਪਰ ਬੁਲਡੋਜ਼ਰ ਚਲਾ ਕੇ ਜਿੱਥੇ ਨਸ਼ਿਆਂ ਦੇ ਸਬੂਤ ਮਟਾਏ ਗਏ,ਉੱਥੇ ਹਿੰਦੂ ਬਨਾਮ ਸਿੱਖ ਮੁੱਦਾ ਖੜ੍ਹਾ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੀ ਨਿੰਦਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਐੱਸ ਐਚ ਓ ਮਾਨਸਾ ਨੂੰ ਮੁਅੱਤਲ ਕਰਨ ਅਤੇ ਡੀਐਸਪੀ ਨੂੰ ਲਾਈਨ ਹਾਜ਼ਰ ਕਰਕੇ ਗੌਗਲੂਆਂ ਤੋਂ ਮਿੱਟੀ ਝਾੜੀ ਗਈ ਹੈ। ਇਸ ਤਰ੍ਹਾਂ ਪਰਵਿੰਦਰ ਝੋਟੇ ਨੂੰ ਇਨਸਾਫ਼ ਨਹੀਂ ਮਿਲਣ ਲੱਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਸਿਆਸੀ ਕਤਲ ਹਨ।
ਨਸ਼ਾ ਸਮੱਗਲਰ, ਪੁਲਿਸ ਅਧਿਕਾਰੀ ਅਤੇ ਹਾਕਮ ਧਿਰਾਂ ਦੇ ਸਿਆਸਤਦਾਨਾਂ ਦਾ ਸਾਂਝਾ ਗੱਠਜੋੜ ਇਹਨਾਂ ਕਤਲਾਂ ਲਈ ਜ਼ਿੰਮੇਵਾਰ ਹੈ। ਇਸ ਗੱਠਜੋੜ ਖਿਲਾਫ਼ ਠੋਸ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨਸ਼ਿਆਂ ਖਿਲਾਫ਼ ਗੱਠਜੋੜ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੇ ਆਗੂਆਂ ਤੇ ਹੋਰਨਾਂ ਖਿਲਾਫ਼ ਫ਼ਰੀਦਕੋਟ ਅਤੇ ਨਾਭਾ ਪੁਲਿਸ ਵਲੋਂ ਪੁਲਿਸ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਹ ਕੇਸ ਰੱਦ ਕਰਨ ਦੀ ਮੰਗ ਵੀ ਕੀਤੀ।
ਜਥੇਬੰਦੀਆਂ ਨੇ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਲੋਕ ਲਹਿਰ ਖੜ੍ਹੀ ਕਰਨ ਅਤੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀਆਂ ਮੰਗਾਂ ਦੇ ਹੱਲ ਤੱਕ ਸੰਘਰਸ਼ ਨੂੰ ਜਾਰੀ ਰੱਖਣ ਦਾ ਸੱਦਾ ਦਿੱਤਾ।
ਜਥੇਬੰਦੀਆਂ ਵਲੋਂ ਜ਼ਿਲ੍ਹਾ ਸੰਗਰੂਰ ਦੇ ਹਲਕਾ ਲਹਿਰਾਗਾਗਾ ਦੇ ਪਿੰਡ ਅਲੀਸ਼ੇਰ ਵਿਖੇ ਮਗਨਰੇਗਾ ਮਜ਼ਦੂਰਾਂ ਦੀ ਹਾਦਸੇ ਚ 9 ਦੀ ਮੌਤ ਅਤੇ ਅਨੇਕਾਂ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਉੱਤੇ ਦੁੱਖ਼ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਮਜ਼ਦੂਰਾਂ ਦੇ ਵਾਰਸਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਤੇ ਇੱਕ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਜ਼ਖਮੀਆਂ ਨੂੰ 5-5 ਲੱਖ ਰੁਪਏ ਮੁਆਵਜ਼ਾ ਅਤੇ ਮਜ਼ਦੂਰਾਂ ਦੇ ਜਾਨ ਮਾਲ ਦੀ ਸੁਰੱਖਿਆ ਦਾ ਠੋਸ ਪ੍ਰਬੰਧ ਕਰਨ ਅਤੇ ਛੁੱਟੀ ਵਾਲੇ ਦਿਨ ਮਗਨਰੇਗਾ ਮਜ਼ਦੂਰਾਂ ਤੋਂ ਕੰਮ ਕਰਵਾਉਣ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਹੋਰਨਾਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਗਈ ਅਤੇ ਇਸ ਹਾਦਸੇ ਮੌਕੇ ਸਰਕਾਰ ਤੇ ਪ੍ਰਸ਼ਾਸਨ ਵਲੋਂ ਮਜ਼ਦੂਰ ਵਿਰੋਧੀ ਰਵੱਈਆ ਧਾਰਨ ਕਰਨ ਦੀ ਨਿੰਦਾ ਵੀ ਕੀਤੀ।