ਚੰਡੀਗੜ੍ਹ ’ਚ ਬਕਾਇਆ ਸਮਾਜਿਕ ਸੁਰੱਖਿਆ ਪੈਨਸ਼ਨਾਂ ਦਾ ਭੁਗਤਾਨ ਪੂਰਾ: ਮਈ 2026 ਤੱਕ ਸਾਰੇ ਯੋਗ ਲਾਭਪਾਤਰੀਆਂ ਨੂੰ ਮਿਲੀ ਰਕਮ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ ਕਿ ਚੰਡੀਗੜ੍ਹ ਵਿਚ ਬਕਾਇਆ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਭੁਗਤਾਨ ਦਾ ਮਾਮਲਾ ਸੁਲਝਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਵਿੱਚ ਉਠਾਏ ਗਏ ਇਸ ਮੁੱਦੇ ’ਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਸਾਰੇ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਅਤੇ ਬਕਾਇਆ ਰਕਮ ਦਾ ਭੁਗਤਾਨ ਕਰ ਦਿੱਤਾ ਗਿਆ ਹੈ।
Publish Date: Fri, 24 Jul 2026 12:58 PM (IST)
Updated Date: Fri, 24 Jul 2026 01:00 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ ਕਿ ਚੰਡੀਗੜ੍ਹ ਵਿਚ ਬਕਾਇਆ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਭੁਗਤਾਨ ਦਾ ਮਾਮਲਾ ਸੁਲਝਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਵਿੱਚ ਉਠਾਏ ਗਏ ਇਸ ਮੁੱਦੇ ’ਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਸਾਰੇ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਅਤੇ ਬਕਾਇਆ ਰਕਮ ਦਾ ਭੁਗਤਾਨ ਕਰ ਦਿੱਤਾ ਗਿਆ ਹੈ।
ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਜੁਲਾਈ 2026 ਵਿੱਚ ਭੇਜੇ ਆਪਣੇ ਪੱਤਰ ਵਿੱਚ ਜ਼ਿਕਰ ਕੀਤਾ ਹੈ ਕਿ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ 12 ਫਰਵਰੀ 2026 ਨੂੰ ਲੋਕ ਸਭਾ ਦੇ ਜ਼ੀਰੋ ਆਵਰ ਦੌਰਾਨ ਚੰਡੀਗੜ੍ਹ ਵਿੱਚ ਲੰਬਿਤ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਤੁਰੰਤ ਭੁਗਤਾਨ ਦਾ ਮੁੱਦਾ ਚੁੱਕਿਆ ਸੀ।
ਪੱਤਰ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਗ੍ਰਹਿ ਮੰਤਰਾਲੇ ਨੂੰ ਜਾਣੂ ਕਰਵਾਇਆ ਹੈ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਤਹਿਤ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਦਿਵਿਆਂਗ ਵਿਅਕਤੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਸਮੇਤ ਸਾਰੇ ਲੰਬਿਤ ਬਕਾਇਆ ਦਾ ਮਈ 2026 ਤੱਕ ਭੁਗਤਾਨ ਕਰਕੇ ਸਾਰੇ ਲਾਭਪਾਤਰੀਆਂ ਵਿੱਚ ਵੰਡ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਆਪਣੇ ਪੱਤਰ ਵਿੱਚ ਭਰੋਸਾ ਜਤਾਇਆ ਹੈ ਕਿ ਇਸ ਜਾਣਕਾਰੀ ਨਾਲ ਇਸ ਮਾਮਲੇ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਹ ਪੱਤਰ ਸੰਸਦ ਮੈਂਬਰ ਮਨੀਸ਼ ਤਿਵਾਰੀ ਨੂੰ ਅਧਿਕਾਰਿਕ ਤੌਰ ’ਤੇ ਭੇਜਿਆ ਗਿਆ ਹੈ।