ਰੇਹੜੀ-ਫੜ੍ਹੀ ਵਾਲਿਆਂ ਦੇ ਕਬਜ਼ਿਆਂ ਤੋਂ ਲੋਕ ਅੱਕੇ, ਨਗਰ ਕੌਂਸਲ ਨੇ ਧਾਰੀ ਚੁੱਪ ਰੇਹੜੀ-ਫੜ੍ਹੀ ਵਾਲਿਆਂ ਦੇ ਨਾਜਾਇਜ਼ ਕਬਜ਼ਿਆਂ ਤੋਂ ਲੋਕ ਅੱਕੇ, ਨਗਰ ਕੌਂਸਲ ਨੇ ਧਾਰੀ ਚੁੱਪ
Publish Date: Sat, 19 Sep 2026 06:15 PM (IST)
Updated Date: Sun, 20 Sep 2026 04:05 AM (IST)
ਫੋਟੋ ਕੈਪਸ਼ਨ : ਬੱਸ ਸਟੈਂਡ ਸੜਕ ਕਿਨਾਰੇ ਲੱਗੀਆਂ ਰੇਹੜੀਆਂ-ਫੜ੍ਹੀਆਂ। 15ਪੀ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਦੇ ਮੁੱਖ ਬੱਸ ਸਟੈਂਡ ਤੋਂ ਬਾਜ਼ਾਰ ਵੱਲ ਜਾਂਦੀ ਸੜਕ ਕਿਨਾਰੇ ਰੇਹੜੀ-ਫੜ੍ਹੀ ਵਾਲਿਆਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਸ਼ਹਿਰ ਵਾਸੀਆਂ ਤੇ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਅਤੇ ਨਗਰ ਕੌਂਸਲ ਅਧਿਕਾਰੀਆਂ ਦੀ ਅਣਦੇਖੀ ਕਾਰਨ ਇਹ ਸਮੱਸਿਆ ਦਿਨ-ਬ-ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਸਥਾਨਕ ਵਾਸੀਆਂ ਤੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਬੱਸ ਸਟੈਂਡ ਤੋਂ ਬਾਜ਼ਾਰ ਨੂੰ ਜੋੜਨ ਵਾਲੀ ਇਹ ਮੁੱਖ ਸੜਕ ਪਹਿਲਾਂ ਹੀ ਕਾਫ਼ੀ ਤੰਗ ਹੈ। ਰੇਹੜੀ-ਫੜ੍ਹੀ ਵਾਲਿਆਂ ਨੇ ਸੜਕ ਦੇ ਦੋਵੇਂ ਪਾਸੇ ਕਬਜ਼ਾ ਕੀਤਾ ਹੋਇਆ ਹੈ, ਜਿਸ ਕਾਰਨ ਲੰਘਣ ਲਈ ਨਾਮਾਤਰ ਜਗ੍ਹਾ ਹੀ ਬਚਦੀ ਹੈ। ਪੀਕ ਆਵਰਸ ਦੌਰਾਨ ਇੱਥੇ ਘੰਟਿਆਂ ਬੱਧੀ ਜਾਮ ਲੱਗਿਆ ਰਹਿੰਦਾ ਹੈ, ਜਿਸ ’ਚ ਅਨੇਕਾਂ ਵਾਹਨ ਚਾਲਕ ਵੀ ਫਸ ਜਾਂਦੇ ਹਨ। ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਵੀ ਸੜਕ ਤੋਂ ਲੰਘਣਾ ਖ਼ਤਰੇ ਤੋਂ ਖਾਲੀ ਨਹੀਂ ਹੈ। ਲੋਕਾਂ ਦਾ ਦੋਸ਼ ਹੈ ਕਿ ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਪ੍ਰਸ਼ਾਸਨਿਕ ਢਿੱਲ ਕਾਰਨ ਨਾਜਾਇਜ਼ ਕਬਜ਼ਾਧਾਰੀਆਂ ਦੇ ਹੌਸਲੇ ਹੋਰ ਬੁਲੰਦ ਹੋ ਰਹੇ ਹਨ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੇ ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਸੜਕ ਤੋਂ ਤੁਰੰਤ ਨਾਜਾਇਜ਼ ਕਬਜ਼ੇ ਹਟਾਏ ਜਾਣ ਅਤੇ ਰੇਹੜੀ-ਫੜ੍ਹੀ ਵਾਲਿਆਂ ਲਈ ਕੋਈ ਵੱਖਰੀ ਜਗ੍ਹਾ ਨਿਰਧਾਰਤ ਕੀਤੀ ਜਾਵੇ ਤਾਂ ਜੋ ਆਮ ਜਨਤਾ ਨੂੰ ਇਸ ਰੋਜ਼ਾਨਾ ਦੀ ਖੱਜਲ-ਖੁਆਰੀ ਤੋਂ ਨਿਜਾਤ ਮਿਲ ਸਕੇ।