ਭਾਜਪਾ ਦੀ ਜਿੱਤ ਦੀ ਖੁਸ਼ੀ ’ਚ ਲੱਡੂ ਵੰਡੇ
ਪੰਜਾਬ ’ਚ ਭਾਜਪਾ ਦੀ ਸਰਕਾਰ ਲਿਆਉਣ ਲਈ ਲੋਕ ਕਾਹਲੇ : ਰਾਣਾ ਗਿੱਲ, ਭਾਜਪਾ ਦੀ ਜਿੱਤ ਦੀ ਖੁਸ਼ੀ ’ਚ ਲੱਡੂ ਵੰਡੇ
Publish Date: Tue, 05 May 2026 09:13 PM (IST)
Updated Date: Wed, 06 May 2026 04:18 AM (IST)
ਸ਼੍ਰੀ ਗਣੇਸ਼, ਪੰਜਾਬੀ ਜਾਗਰਣ, ਕੁਰਾਲੀ : ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਿਆਉਣ ਲਈ ਕਾਹਲੇ ਹੋਏ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਅਤੇ ਐੱਸਜੀਪੀਸੀ ਮੈਂਬਰ ਚਰਨਜੀਤ ਸਿੰਘ ਚੰਨਾ ਕਾਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਅੱਜ ਸਥਾਨਕ ਕ੍ਰਿਸ਼ਨਾ ਮੰਡੀ ਵਿਚ ਭਾਜਪਾ ਦੀ ਅਸਾਮ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਿਚ ਹੋਈ ਵੱਡੀ ਜਿੱਤ ਦੀ ਖੁਸ਼ੀ ਵਿਚ ਲੱਡੂ ਵੰਡ ਕੇ ਜ਼ਸਨ ਮਨਾ ਰਹੇ ਸਨ।ਭਾਜਪਾ ਵਰਕਰਾਂ ਨੇ ਢੋਲ ਦੀ ਥਾਪ ’ਤੇ ਭੰਗੜੇ ਪਾਏ ਅਤੇ ਲੱਡੂ ਵੰਡੇ। ਇਸ ਮੌਕੇ ਸਾਬਕਾ ਐੱਮਸੀ ਪਰਮਜੀਤ ਸਿੰਘ ਪੰਮੀ, ਗੁਰਜੀਤ ਵਰਮਾ, ਹਰਮੇਸ਼ ਰਾਣਾ, ਤਰੁਣ ਕੌਸ਼ਲ, ਪ੍ਰਿੰਸ ਵਰਮਾ, ਭਾਨੂੰ ਪ੍ਰਤਾਪ, ਦਵਿੰਦਰ ਸਿੰਘ ਠਾਕੁਰ ਸਮੇਤ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ।