- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਲੋਕ ਵੱਡੀ ਗਿਣਤੀ ’ਚ ਹੋ ਰਹੇ ਹਨ ਪਾਰਟੀ ਵਿਚ ਸ਼ਾਮਲ : ਕੁਲਵੰਤ ਸਿੰਘ

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ,
ਐੱਸਏਐੱਸ ਨਗਰ : ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਸੋਮਵਾਰ ਨੂੰ ਉਸ ਸਮੇਂ ਵੱਡਾ ਵਾਧਾ ਹੋਇਆ, ਜਦੋਂ ਮਮਤਾ ਜੈਨ ਦੀ ਅਗਵਾਈ ਹੇਠ ਲਗਭਗ 40 ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਸਾਰੇ ਪਰਿਵਾਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਸਰਕਾਰ ਦਾ ਸਮਾਂ ਬੀਤ ਰਿਹਾ ਹੈ ਅਤੇ ਚੋਣਾਂ ਨੇੜੇ ਆ ਰਹੀਆਂ ਹਨ, ਲੋਕ ਦੂਜੀਆਂ ਪਾਰਟੀਆਂ ਨੂੰ ਛੱਡ ਕੇ ‘ਆਪ’ ਨਾਲ ਜੁੜ ਰਹੇ ਹਨ ਕਿਉਂਕਿ ਲੋਕਾਂ ਨੇ ਸਰਕਾਰ ਦੀ ਵਧੀਆ ਕਾਰਗੁਜ਼ਾਰੀ ਨੂੰ ਅੱਖੀਂ ਵੇਖਿਆ ਹੈ। ਉਨ੍ਹਾਂ ਕਿਹਾ ਕਿ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਹ ਬਕਾਇਦਾ ਤੌਰ 'ਤੇ ਪੂਰੇ ਕੀਤੇ ਗਏ ਹਨ।
ਕੁਲਵੰਤ ਸਿੰਘ ਨੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੈ। ਉਨ੍ਹਾਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਦੇ ਵਾਅਦੇ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਿਹਤ ਸਹੂਲਤਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਲੌਂਗੀ ਅਤੇ ਹੋਰ ਇਲਾਕਿਆਂ ਵਿਚ ਖੁੱਲ੍ਹੇ ਮੁਹੱਲਾ ਕਲੀਨਿਕਾਂ ਸਦਕਾ ਅੱਜ ਲੋਕਾਂ ਨੂੰ ਮਾਹਰ ਡਾਕਟਰ, ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਦਾ ਇਲਾਜ ਬਹੁਤ ਸੁਖਾਲਾ ਹੋ ਗਿਆ ਹੈ। ਰੁਜ਼ਗਾਰ ਦੇ ਖੇਤਰ ਵਿਚ ਵੀ ਸਰਕਾਰ ਨੇ ਇਤਿਹਾਸਕ ਕੰਮ ਕੀਤੇ ਹਨ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਹੁਣ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਔਰਤਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਵੀ ਪੂਰੀ ਕੀਤੀ ਜਾ ਰਹੀ ਹੈ।
ਅੰਤ ਵਿਚ ਕੁਲਵੰਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਪਿਛਲੀਆਂ ਚੋਣਾਂ ਵਿਚ ਲੋਕਾਂ ਨੇ ਭਾਰੀ ਬਹੁਮਤ ਨਾਲ ‘ਆਪ’ ਦੇ ਉਮੀਦਵਾਰਾਂ ਨੂੰ ਜਤਾਇਆ ਸੀ, ਉਸੇ ਤਰ੍ਹਾਂ ਆਉਣ ਵਾਲੀਆਂ ਚੋਣਾਂ ਵਿਚ ਵੀ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਰਤੀ, ਰੂਬੀ, ਸ਼ੀਤਲ, ਵਰਸ਼ਾ, ਸੂਗੀਆ, ਰੇਨੂੰ, ਸਲੋਨੀ, ਸੋਨੀ, ਰੂਪਮ, ਬਸੰਤੀ, ਰਾਮਵਤੀ, ਬਾਰਬਰ , ਸੁਨੀਤਾ, ਸਨੀਰਾ, ਲਕਸ਼ਮੀ, ਮਦਨ ਲਾਲ, ਯੋਗੇਸ਼, ਵਿਸ਼ਾਲ, ਰੋਹਿਤ, ਨੰਦ, ਅੰਕੂਰ, ਅੰਕਿਤ, ਸੁਨੀਲ, ਅਕਸ਼ਤੀ, ਗੋਵਿੰਦਾ, ਮਨਦੀਪ, ਬੰਟੀ, ਵਿਨੀਤ, ਨੀਰਜ, ਵਿਕਾਸ ਇਨ੍ਹਾਂ ਸਭ ਦਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ’ਤੇ ਹਰਪਾਲ ਸਿੰਘ ਚੰਨਾ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।