‘ਆਪ’ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਕਾਹਲੇ : ਜਗਜੀਤ ਛੜਬੜ
ਆਪ' ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਕਾਹਲੇ : ਜਗਜੀਤ ਛੜਬੜ
Publish Date: Mon, 05 Jan 2026 06:55 PM (IST)
Updated Date: Mon, 05 Jan 2026 06:56 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਜਦੋਂ ਤੋਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਸਮੇਂ ਤੋਂ ਹੀ ਪੰਜਾਬ ਦੇ ਅੰਦਰ ਦਿਨ ਦਿਹਾੜੇ ਗੈਂਗਵਾਰ, ਕਾਤਲੋਗਾਰਤ, ਗੈਂਗਸਟਰ, ਲੁੱਟਾਂ-ਖੋਹਾਂ, ਡਕੈਤੀਆਂ ਦੇ ਕਾਰਨ ਲਾਅ ਐਂਡ ਆਰਡਰ ਦੀ ਸਥਿਤੀ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਜਿਸ ਪ੍ਰਤੀ ਪੰਜਾਬ ਸਰਕਾਰ ਬਿਲਕੁਲ ਵੀ ਸੰਜੀਦਾ ਨਹੀਂ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿੱਤ ਹੁੰਦੀਆਂ ਘਟਨਾਵਾਂ ਪ੍ਰਤੀ ਬਿਲਕੁਲ ਵੀ ਸੰਜੀਦਾ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਨੇ ਆਮ ਲੋਕਾਂ ਨੂੰ ਜਿਊਣਾ ਦੁੱਭਰ ਕਰ ਦਿੱਤਾ ਹੈ। ਦੂਜੇ ਪਾਸੇ ਲੋਕਤੰਤਰ ਦੀ ਚੌਥੇ ਸਤੰਬ ਮੀਡੀਆ ਖ਼ਿਲਾਫ਼ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਜ਼ੁਲਮ ਕਰ ਰਹੀ ਅਤੇ ਪ੍ਰੈੱਸ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਦੇ ਕੁਝ ਪੱਤਰਕਾਰਾਂ ਉਪਰ ਝੂਠੇ ਮੁਕੱਦਮੇ ਦਰਜ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਪੰਜਾਬ ਸਰਕਾਰ ਖ਼ਿਲਾਫ਼ ਕੋਈ ਵਿਰੋਧ ਵਿਚ ਬੋਲੇਗਾ ਤਾਂ ਉਸ ਦੇ ਖ਼ਿਲਾਫ਼ ਝੂਠਾ ਮੁਕੱਦਮਾ ਦਰਜ ਕਰਕੇ ਉਸ ਦੀ ਆਵਾਜ਼ ਨੂੰ ਦਬਾ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ 2027 ਦੀਆਂ ਚੋਣਾਂ ਚ ਪੰਜਾਬ ਦੇ ਲੋਕ ਆਪ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ ਹਨ।