ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ : ਕੁਲਵੰਤ ਸਿੰਘ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ: ਕੁਲਵੰਤ ਸਿੰਘ
Publish Date: Thu, 15 Oct 2026 08:43 PM (IST)
Updated Date: Thu, 15 Oct 2026 08:45 PM (IST)
-ਚੱਪੜਚਿੜੀ ਖੁਰਦ ਦੇ ਕਈ ਸਿਰਕੱਢ ਆਗੂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ = ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਦੇ ਕੰਮਾਂ ਤੋਂ ਸੂਬੇ ਦੇ ਲੋਕ ਬੇਹੱਦ ਖੁਸ਼ ਅਤੇ ਸੰਤੁਸ਼ਟ ਹਨ। ਇਹ ਦਾਅਵਾ ਵਿਧਾਇਕ ਕੁਲਵੰਤ ਸਿੰਘ ਨੇ ਇਤਿਹਾਸਕ ਨਗਰ ਚੱਪੜਚਿੜੀ ਖੁਰਦ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦਰ ਕੇਜਰੀਵਾਲ ਅਤੇ ਸੀਐੱਮ ਮਾਨ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕਰ ਦਿੱਤੇ ਹਨ ਅਤੇ ਹੁਣ ਵੀ ਜੋ ਕਹਾਂਗੇ, ਉਹ ਕਰਕੇ ਦਿਖਾਵਾਂਗੇ। ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਗਲੇ ਵਰ੍ਹੇ ਹੋਣ ਵਾਲੀਆਂ ਚੋਣਾਂ ਵਿਕਾਸ ਦੇ ਨਾਂਅ ’ਤੇ ਲੜੇਗੀ ਅਤੇ ਲੋਕ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸਰਕਾਰ ਦੇ ਸਾਢੇ ਚਾਰ ਸਾਲ ਭਗਵੰਤ ਸਿੰਘ ਮਾਨ-ਸੰਵਾਦ ਪ੍ਰੋਗਰਾਮ ਦਾ ਕੀਤਾ ਗਿਆ, ਅਤੇ ਇਸ ਪ੍ਰੋਗਰਾਮ ਦੇ ਵਿੱਚ ਅੱਜ ਜਿਸ ਤਰ੍ਹਾਂ ਵੱਡੀ ਪੱਧਰ ਤੇ ਆਪ ਮੁਹਾਰੇ ਲੋਕਾਂ ਨੇ ਸ਼ਮੂਲੀਅਤ ਕੀਤੀ ਹੈ ਅਤੇ ਮਹਿਲਾਵਾਂ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਈਆਂ ਹਨ ਇਹ ਸਾਡੇ ਲਈ ਬੇਹਦ ਸਕੂਨ ਭਰੀ ਗੱਲ ਹੈ। ਇਸ ਮੌਕੇ ਸਾਬਕਾ ਪੰਚ ਗੁਰਜੀਤ ਸਿੰਘ ਖਾਲਸਾ, ਕੁਲਦੀਪ ਸਿੰਘ, ਤਰਸੇਮ ਲਾਲ ਸਮੇਤ ਕਈ ਹੋਰ ਸਿਰਕੱਢ ਆਗੂਆਂ ਨੇ ਆਪਣੇ ਪਰਿਵਾਰਾਂ ਸਮੇਤ ‘ਆਪ’ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਸਾਰੇ ਪਤਵੰਤਿਆਂ ਦਾ ਨਿੱਘਾ ਸਵਾਗਤ ਕਰਦਿਆਂ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਕਾਰਡ ਬਣਨੇ ਸ਼ੁਰੂ ਹੋ ਚੁੱਕੇ ਹਨ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਵਾਰਡ ਵੰਡੇ ਜਾ ਰਹੇ ਹਨ। ਉਨ੍ਹਾਂ ਨੇ ਮਾਨ ਸਰਕਾਰ ਦੀਆਂ ਸਾਢੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਲੋਕਾਂ ਦੇ ਵਿਚਾਰ ਜਾਣੇ ਅਤੇ ਉਨ੍ਹਾਂ ਤੋਂ ਹੋਰ ਸੁਝਾਅ ਮੰਗੇ। ਉਨ੍ਹਾਂ ਕਿਹਾ ਕਿ ਮੁਹਾਲੀ ਵਿਚ ਵਿਕਾਸ ਦੀ ਰਫ਼ਤਾਰ ਦਿਨ ਪ੍ਰਤੀ ਦਿਨ ਤੇਜ਼ ਹੋ ਰਹੀ ਹੈ। ਇਲਾਕੇ ਦੀਆਂ ਲਿੰਕ ਸੜਕਾਂ ਨਵੀਆਂ ਬਣ ਰਹੀਆਂ ਹਨ ਅਤੇ ਲੋੜ ਅਨੁਸਾਰ ਸੜਕਾਂ ਦੀ ਮੁਰੰਮਤ ਵੀ ਕੀਤੀ ਜਾ ਰਹੀ ਹੈ। ਆਵਾਜਾਈ ਸਮੱਸਿਆ ਨੂੰ ਕੰਟਰੋਲ ਕਰਨ ਲਈ ਸ਼ਹਿਰ ਵਿਚ ਗੋਲ ਚੌਂਕ ਬਣਾਏ ਜਾ ਰਹੇ ਹਨ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਕੌਂਸਲਰ ਰਮਨਪ੍ਰੀਤ ਕੌਰ, ਅਵਤਾਰ ਸਿੰਘ ਮੌਲੀ, ਹਰਮੇਸ਼ ਸਿੰਘ ਕੁੰਬੜਾ, ਸਾਬਕਾ ਹਾਕੀ ਖਿਡਾਰਨ ਨਵਦੀਪ ਕੌਰ ਲਖਿਆਣ, ਸਾਬਕਾ ਸਰਪੰਚ ਰਾਜਵੀਰ ਕੌਰ, ਅਮਰਜੀਤ ਸਿੰਘ ਸਿੱਧੂ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੌਰ, ਮਨਜੀਤ ਸਿੰਘ ਹੈਪੀ, ਮਨਜੀਤ ਸਿੰਘ ਸਾਬਕਾ ਸਰਪੰਚ, ਜਸਪ੍ਰੀਤ ਸਿੰਘ, ਨੰਬਰਦਾਰ ਮਨਪ੍ਰੀਤ ਸਿੰਘ, ਤਰਲੋਚਨ ਸਿੰਘ ਤੋਚੀ, ਭੁਪਿੰਦਰ ਕੌਰ, ਜਸਪ੍ਰੀਤ ਸਿੰਘ ਸਾਬਕਾ ਸਰਪੰਚ ਲਾਂਡਰਾਂ, ਰਜਿੰਦਰ ਸਿੰਘ ਚੱਪੜਚਿੜੀ, ਸੁਖਬੀਰ ਸਿੰਘ ਵਿੱਕੀ ਵੀ ਹਾਜ਼ਰ ਸਨ।