ਤੀਰਥ ਯਾਤਰਾ ਬੱਸ ਨੂੰ ਪਰਮਿੰਦਰ ਗੋਲਡੀ ਨੇ ਦਿਖਾਈ ਝੰਡੀ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਰਵਾਨਾ,
Publish Date: Wed, 16 Sep 2026 09:16 PM (IST)
Updated Date: Thu, 17 Sep 2026 04:08 AM (IST)
ਫੋਟੋ ਕੈਪਸ਼ਨ : ਤੀਰਥ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਸਮੇਂ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ। 39ਪੀ ਰੋਹਿਤ ਗੁਪਤਾ, ਪੰਜਾਬੀ ਜਾਗਰਣ, ਮਾਜਰੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਇੱਥੋਂ ਨੇੜਲੇ ਪਿੰਡ ਅਭੀਪੁਰ ਤੋਂ ਸ਼ਰਧਾਲੂਆਂ ਦੀ ਬੱਸ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਈ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਹਲਕਾ ਇੰਚਾਰਜ ਖਰੜ ਅਤੇ ਚੇਅਰਮੈਨ, ਯੂਥ ਡਿਵੈਲਪਮੈਂਟ ਬੋਰਡ, ਪੰਜਾਬ ਵੱਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਪਿੰਡ ਅਭੀਪੁਰ ਦੀ ਸੰਗਤ ਵੱਲੋਂ ਕੁਝ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਦੀ ਮੰਗ ਕੀਤੀ ਗਈ ਸੀ। ਇਸ ਮੰਗ ਨੂੰ ਪੂਰਾ ਕਰਦਿਆਂ ਪਰਮਿੰਦਰ ਸਿੰਘ ਗੋਲਡੀ ਦੇ ਸਹਿਯੋਗ ਨਾਲ ਬੱਸ ਦਾ ਪ੍ਰਬੰਧ ਕੀਤਾ ਗਿਆ। ਉਹ ਖ਼ੁਦ ਪਿੰਡ ਵਿਚ ਪਹੁੰਚੇ ਅਤੇ ਸ਼ਰਧਾਲੂਆਂ ਨੂੰ ਰਵਾਨਾ ਕਰਨ ਸਮੇਂ ਮੌਜੂਦ ਰਹੇ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਵੱਲੋਂ ਸ਼ਰਧਾਲੂਆਂ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਵੀ ਪ੍ਰਾਪਤ ਕੀਤਾ ਗਿਆ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਮੂਹ ਸੰਗਤ ਦੀ ਯਾਤਰਾ ਸਫ਼ਲ ਹੋਵੇ ਅਤੇ ਸਭ ਦੇ ਜੀਵਨ ਵਿਚ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਬਣੀ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਲੋਕ-ਭਲਾਈ ਯੋਜਨਾਵਾਂ ਵਿਚੋਂ ਇਕ ਹੈ, ਜਿਸ ਤਹਿਤ ਬਜ਼ੁਰਗਾਂ ਅਤੇ ਆਮ ਪਰਿਵਾਰਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਅਤੇ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।