ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਅੱਜ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਅੱਜ
Publish Date: Wed, 07 Jan 2026 05:57 PM (IST)
Updated Date: Wed, 07 Jan 2026 06:00 PM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸਏਐੱਸ ਨਗਰ ਵੱਲੋਂ ਅੱਠ ਜਨਵਰੀ 2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੁਹਾਲੀ ਵਿਖੇ ਲਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਬਲਿੰਕਿਟ, ਜੀਪਟੋ, ਮਿਲਕਬਾਸਕਿਟ (ਰਿਲਾਇੰਸ), ਏਵੀਰ ਇੰਡਸਟ੍ਰੀਜ਼ ਅਤੇ ਪੀ.ਐਮ.ਸੀ.ਜੀ. ਕੰਪਨੀਆਂ ਵੱਲੋਂ ਡੈਮੋਨਸਟਰੇਟਰ/ਪ੍ਰੋਮੋਟਰ, ਪਿਕਰ, ਪੈਕਰ/ਵਾਰਹਾਊਸ ਐਸੋਸੀਏਟ, ਬਿਜ਼ਨਸ ਡਿਵੈਲਪਮੈਂਟ ਐਕਜ਼ੈਕਿਊਟਿਵ ਲਈ 10ਵੀਂ, 12ਵੀਂ, ਅਤੇ ਗ੍ਰੈਜੂਏਟ ਪਾਸ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੋਹਾਲੀ ਹੋਵੇਗਾ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।