ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਲੈਣ ਦਾ ਸਮਾਂ 31 ਮਈ ਤਕ ਵਧਾਇਆ

ਸਿੱਖਿਆ ਮੰਤਰੀ ਨੇ ਐਜੂਸੈੱਟ ਰਾਹੀਂ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ

ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ : ਸਿੱਖਿਆ ਦੀ ਕ੍ਰਾਂਤੀ ਲਿਆਉਣ ਲਈ ਅਧਿਆਪਕ ਵਰਗ ਦਾ ਵਡਮੁੱਲਾ ਯੋਗਦਾਨ ਹੋਵੇਗਾ। ਸਰਕਾਰੀ ਸਕੂਲਾਂ'ਚ ਮੈਰਿਟ ਨਾਲ ਚੁਣੇ ਹੋਏ ਅਧਿਆਪਕ ਭਰਤੀ ਹੁੰਦੇ ਹਨ ਅਤੇ ਉਹ ਆਪਣੀ ਬਿਹਤਰ ਪੜ੍ਹਾਉਣ ਦੀਆਂ ਤਕਨੀਕਾਂ ਨਾਲ ਸਕੂਲੀ ਸਿੱਖਿਆ ਨੂੰ ਹੋਰ ਗੁਣਾਤਮਕ ਅਤੇ ਮਿਆਰੀ ਬਣਾ ਸਕਦੇ ਹਨ। ਸਕੂਲ ਮੁਖੀ ਆਪਣੇ ਸਟਾਫ਼ ਦੀ ਸਹਾਇਤਾ ਨਾਲ ਵਧੀਆ ਵਿਉਂਤਬੰਦੀ ਕਰ ਕੇ ਬੱਚਿਆਂ 'ਚ ਆਤਮ-ਵਿਸ਼ਵਾਸ ਵਧਾ ਕੇ ਗੁਣਾਤਮਕ ਸਿੱਖਿਆ ਪ੍ਰਦਾਨ ਕਰ ਸਕਦੇ ਹਨ।

ਇਹ ਗੱਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਕੂਲ ਸਿੱਖਿਆ ਵਿਭਾਗ ਦੇ ਐਜੂਸੈੱਟ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ), ਡਾਇਟ ਪਿੰ੍ਸੀਪਲਾਂ, ਬਲਾਕ ਪ੍ਰਰਾਇਮਰੀ ਸਿੱਖਿਆ ਅਫ਼ਸਰਾਂ, ਸਰਕਾਰੀ ਸਕੂਲਾਂ ਦੇ ਪਿੰ੍ਸੀਪਲਾਂ, ਮੁੱਖ ਅਧਿਆਪਕਾਂ ਅਤੇ ਇੰਚਾਰਜਾਂ ਨਾਲ ਸਿੱਖਿਆ ਸੁਧਾਰਾਂ ਸਬੰਧੀ ਪਲੇਠੀ ਮੀਟਿੰਗ ਦੌਰਾਨ ਕਹੀ।

ਸਿੱਖਿਆ ਮੰਤਰੀ ਨੇ ਸਮੂਹ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰਾਂ ਲਈ ਸੁਝਾਅ ਮੰਗੇ ਗਏ ਹਨ ਅਤੇ ਉਹ ਇੱਕ ਵਾਰ ਫਿਰ ਯਾਦ ਕਰਵਾਉਂਦੇ ਹਨ ਕਿ ਇਹ ਸੁਝਾਅ ਸਕੂਲ ਮੁਖੀ ਆਪਣੇ ਸਕੂਲ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ, ਵਿਦਿਆਰਥੀਆਂ ਅਤੇ ਉਨਾਂ੍ਹ ਦੇ ਮਾਪਿਆਂ ਦੇ ਨਾਲ ਰਾਏ-ਮਸ਼ਵਰਾ ਕਰ ਕੇ ਦੇਣ।

ਸਿੱਖਿਆ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਉਹ ਸਰਕਾਰੀ ਸਕੂਲਾਂ 'ਚ ਲਗਾਤਾਰ ਦੌਰੇ 'ਤੇ ਜਾ ਰਹੇ ਹਨ ਅਤੇ ਉਨਾਂ੍ਹ ਨੇ ਦਿੱਲੀ ਦੇ ਸਕੂਲਾਂ 'ਚ ਵੀ ਆਪਣੀ ਟੀਮ ਨਾਲ ਦੌਰਾ ਕੀਤਾ ਹੈ। ਉਨਾਂ੍ਹ ਦਿੱਲੀ ਦੇ ਵਧੀਆ ਕੰਮਾਂ ਨੂੰ ਵੀ ਸਾਂਝਾ ਕੀਤਾ। ਉਨਾਂ੍ਹ ਪੰਜਾਬ ਦੇ ਸਕੂਲਾਂ 'ਚ ਦੌਰਿਆਂ ਦੌਰਾਨ ਚੰਗੇ ਤਜਰਬਿਆਂ ਦੀ ਤਾਰੀਫ਼ ਕੀਤੀ ਅਤੇ ਨਾਲ ਇਹ ਵੀ ਕਿਹਾ ਕਿ ਇਨਾਂ੍ਹ ਸਕੂਲਾਂ 'ਚ ਗੁਣਾਤਮਿਕ ਸਿੱਖਿਆ ਲਈ ਹੋਰ ਕੀਤੇ ਜਾ ਸਕਣ ਵਾਲੇ ਉਪਰਲਿਆਂ ਦੀ ਲੋੜ ਨੂੰ ਵੀ ਦਰਕਿਨਾਰ ਨਹੀਂ ਕੀਤਾ ਜਾਣਾ ਚਾਹੀਦਾ। ਉਨਾਂ੍ਹ ਸਕੂਲਾਂ 'ਚ ਬੱਚਿਆਂ ਦਾ ਸਿੱਖਣ ਪੱਧਰ ਪਤਾ ਲਗਾਉਣ ਲਈ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੀ ਬੇਸ ਲਾਇਨ ਜਾਂਚ ਇਮਾਨਦਾਰੀ ਨਾਲ ਰਿਕਾਰਡ ਕਰਨ ਲਈ ਪੇ੍ਰਿਆ। ਉਨਾਂ੍ਹ ਕਿਹਾ ਕਿ ਬੇਸ ਲਾਇਨ ਜਾਂਚ ਦੀ ਵਿਭਾਗ ਵੱਲੋਂ ਫੀਡਬੈਕ ਲੈਣ ਲਈ ਵਿਸ਼ੇਸ਼ ਟੀਮਾਂ ਗਠਨ ਕਰਕੇ ਸਮੀਖਿਆ ਕਰਵਾਈ ਜਾਵੇਗੀ।

ਮੀਤ ਹੇਅਰ ਨੇ ਮੀਟਿੰਗ ਦੌਰਾਨ ਇਹ ਗੱਲ ਵੀ ਦੁਹਰਾਈ ਕਿ ਪੰਜਾਬ ਸਰਕਾਰ ਦੀ ਭਵਿੱਖੀ ਯੋਜਨਾ ਹੈ ਕਿ ਅਧਿਆਪਕਾਂ ਤੋਂ ਕਿਸੇ ਕਿਸਮ ਦਾ ਨਾਨ-ਟੀਚਿੰਗ ਕੰਮ ਨਹੀਂ ਲਿਆ ਜਾਵੇਗਾ।

ਸਿੱਖਿਆ ਮੰਤਰੀ ਨੇ ਪਿਛਲੇ ਦਿਨੀਂ ਸਿੱਖਿਆ ਵਿਭਾਗ ਦੀ ਵੈੱਬਸਾਈਟ 'ਤੇ ਸਕੂਲ ਮੁਖੀਆਂ ਪਾਸੋਂ ਸਿੱਖਿਆ ਸੁਧਾਰ ਲਈ ਸੁਝਾਅ ਮੰਗੇ ਗਏ ਸਨ, ਉਸ 'ਚ ਕੁਝ ਸਕੂਲ ਮੁਖੀਆਂ ਦੇ ਪ੍ਰਰਾਪਤ ਹੋਏ ਸੁਝਾਵਾਂ ਨੂੰ ਵੀ ਪੜਿ੍ਹਆ ਅਤੇ ਮੁਖੀਆਂ ਵੱਲੋਂ ਪੋਰਟਲ ਦੇ ਦਿੱਤੇ ਜਾ ਰਹੇ ਚੰਗੇ ਜਵਾਬਾਂ ਦੀ ਵੀ ਸਰਾਹਨਾ ਕੀਤੀ। ਉਨਾਂ੍ਹ ਕਿਹਾ ਕਿ ਉਹ ਸਾਰੇ ਸੁਝਾਵਾਂ ਨੂੰ ਨਿੱਜੀ ਤੌਰ 'ਤੇ ਵੀ ਪੜ੍ਹ ਰਹੇ ਹਨ ਅਤੇ ਇਨਾਂ੍ਹ 'ਤੇ ਵਿਚਾਰ ਕਰ ਕੇ ਹੀ ਨਵੀ ਨੀਤੀ ਤਿਆਰ ਕੀਤੀ ਜਾਵੇਗੀ। ਉਨਾਂ੍ਹ ਕਿਹਾ ਕਿ ਵਿਭਾਗ ਦੀ ਵੈਬਸਾਈਟ 'ਤੇ ਮੰਗੇ ਗਏ ਸੁਝਾਵਾਂ ਦੀ ਮਿਤੀ 'ਚ 31 ਮਈ 2022 ਤਕ ਦਾ ਵਾਧਾ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਡੀਪੀਆਈ (ਸੈਕੰਡਰੀ ਸਿੱਖਿਆ) ਕੁਲਜੀਤ ਪਾਲ ਸਿੰਘ ਨੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਸਿੱਖਿਆ ਮੰਤਰੀ ਸ੍ਰੀ ਮੀਤ ਹੇਅਰ ਦਾ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਪੁੱਜਣ ਉੱਤੇ ਸਵਾਗਤ ਕੀਤਾ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗ ਰਾਜ, ਡੀਪੀਆਈ (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ, ਡਿਪਟੀ ਐੱਸਪੀਡੀ ਗੁਰਜੀਤ ਸਿੰਘ, ਡਿਪਟੀ ਡਾਇਰੈਕਟਰ ਗੁਰਜੋਤ ਸਿੰਘ, ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ, ਡਾ. ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ।