ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕਰਤਾਰਪੁਰ ਲਾਂਘੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਿਚਕਾਰ ਯੇਡਿਟ ਵਾਰ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੱਧੂ ਵੱਲੋਂ ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣ 'ਤੇ ਇਨ੍ਹਾਂ ਦੋਵੇਂ ਆਗੂਆਂ ਵੱਲੋਂ ਸਿੱਧੂ ਦੀ ਆਲੋਚਨਾ ਕੀਤੀ ਗਈ ਸੀ।

ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਬਿਆਨ ਦਾ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਮਾਮਲੇ ਵਿਚ ਗੇਂਦ ਪੂਰੀ ਤਰ੍ਹਾਂ ਕੇਂਦਰ ਦੇ ਪਾਲੇ ਵਿਚ ਹੈ। ਪੰਜਾਬ ਸਰਕਾਰ ਨੇ 11 ਦਿਨ ਪਹਿਲਾਂ ਗ੫ਹਿ ਮੰਤਰਾਲਾ ਨੂੰ ਇੱਕ ਯਾਦ ਪੱਤਰ ਭੇਜਿਆ ਹੋਇਆ ਹੈ।

ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਲਈ ਅਤਿ ਮਹੱਤਵਪੂਰਨ ਧਾਰਮਿਕ ਮੁੱਦੇ 'ਤੇ ਹਰਸਿਮਰਤ ਕੌਰ 'ਤੇ ਬਿਨਾਂ ਕੋਈ ਜਾਣਕਾਰੀ ਭਰਮ ਫੈਲਾਉਣ ਵਾਲੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 12 ਦਸੰਬਰ 2018 ਨੂੰ ਪੰਜਾਬ ਦੇ ਗ੫ਹਿ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੀ ਪ੫ਧਾਨਗੀ ਹੇਠ ਮੀਟਿੰਗ ਹੋਈ ਸੀ, ਜਿਸ 'ਚ ਰੱਖਿਆ ਮੰਤਰਾਲਾ, ਸੀਮਾ ਸੁਰੱਖਿਆ ਬੱਲ, ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ, ਬਿਊਰੋ ਆਫ ਇਮੀਗ੫ੇਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਆਪਣੇ ਵਿਚਾਰ ਪੇਸ਼ ਕੀਤੇ ਸਨ। ਇਸ ਦੇ ਅਧਾਰ 'ਤੇ ਕਰਤਾਰਪੁਰ ਲਾਂਘੇ ਲਈ ਚਾਰ ਵੱਖ-ਵੱਖ ਵਿਕਲਪਾਂ ਦਾ ਪ੫ਸਤਾਵ ਦਿੱਤਾ ਗਿਆ।

ਮੁੱਖ ਮੰਤਰੀ ਨੇ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਆਪਣੀ ਲੋੜੀਂਦੀ ਥਾਂ ਬਾਰੇ ਪੱਖ ਪੇਸ਼ ਕਰਨ ਲਈ ਕਿਹਾ ਗਿਆ। ਇਹ ਇੱਕ ਵਿਆਪਕ ਗੁੰਝਲ ਵਾਲਾ ਦੋ ਪਾਸੜ ਮੁੱਦਾ ਸੀ, ਜਿਸ ਕਾਰਨ ਭਾਰਤ ਸਰਕਾਰ ਦੇ ਗ੫ਹਿ ਮਾਮਲਿਆਂ ਦੇ ਮੰਤਰਾਲਾ ਹੇਠ ਅਗਲੀ ਮੀਟਿੰਗ ਦਾ ਮਤਾ ਰੱਖਿਆ ਗਿਆ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਜ਼ਮੀਨ ਨੂੰ ਐਕਵਾਇਰ ਕਰਨ ਦਾ ਕੋਈ ਵੀ ਕਦਮ ਕੇਵਲ ਕੇਂਦਰ ਸਰਕਾਰ ਵੱਲੋਂ ਪ੫ਵਾਨਗੀ ਅਤੇ ਜ਼ਮੀਨ ਨੂੰ ਐਕੁਆਇਰ ਕਰਨ ਲਈ ਫੰਡ ਪ੫ਾਪਤੀ ਤੋਂ ਬਾਅਦ ਹੀ ਚੁੱਕਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਗ੫ਹਿ ਮਾਮਲਿਆਂ ਦੇ ਮੰਤਰਾਲਾ ਨੂੰ 1 ਜਨਵਰੀ 2019 ਨੂੰ ਵੀ ਇਕ ਯਾਦ ਪੱਤਰ ਭੇਜਿਆ ਗਿਆ ਸੀ, ਜਿਸ ਵਿਚ ਇਹ ਪ੫ੋਜੈਕਟ ਜਲਦੀ ਤੋਂ ਜਲਦੀ ਸ਼ੁਰੂ ਕਰਨ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਨਵੰਬਰ ਮਹੀਨੇ ਵਿਚ ਸ੫ੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੫ਕਾਸ਼ ਪੁਰਬ ਤੋਂ ਪਹਿਲਾਂ ਇਹ ਪ੫ੋਜੈਕਟ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਤੇ ਉਹ ਨਿੱਜੀ ਤੌਰ 'ਤੇ ਬਹੁਤ ਜ਼ਿਆਦਾ ਉਤਸੁਕ ਹਨ।