ਪੁਲਿਸ ਨੇ ਨਸ਼ਾ ਕਰਨ ਦੇ ਆਦੀ ਵਿਅਕਤੀ ਨੂੰ ਕੀਤਾ ਕਾਬੂ, ਮਾਮਲਾ ਦਰਜ
ਪੁਲਿਸ ਨੇ ਨਸ਼ਾ ਕਰਨ ਦੇ ਆਦੀ ਵਿਅਕਤੀ ਨੂੰ ਕੀਤਾ ਕਾਬੂ, ਮਾਮਲਾ ਦਰਜ
Publish Date: Thu, 29 Jan 2026 07:28 PM (IST)
Updated Date: Thu, 29 Jan 2026 07:31 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਬੱਸ ਸਟੈਂਡ ’ਤੇ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਨਸ਼ਾ ਕਰਨ ਦੇ ਆਦੀ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਬੱਸ ਅੱਡਾ ਡੇਰਾਬੱਸੀ ਵਿਖੇ ਮੌਜੂਦ ਸੀ। ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਜੋ ਕਿ ਨਸ਼ਾ ਕਰਨ ਦਾ ਆਦੀ ਹੈ, ਜੋਕਿ ਬੱਸ ਅੱਡਾ ਡੇਰਾਬੱਸੀ ਵਿਖੇ ਨਸ਼ਾ ਕਰਕੇ ਬੈਠਾ ਹੈ ਤੇ ਹੋਰ ਨਸ਼ਾ ਕਰਨ ਦੀ ਤਾਕ ਵਿਚ ਹੈ। ਪੁਲਿਸ ਨੇ ਸੂਚਨਾ ਮਿਲਣ ਤੋਂ ਬਾਅਦ ਰੇਡ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਜਿਸਦੀ ਪਛਾਣ ਬਲਵਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਬੋਹੜਾ, ਡੇਰਾਬੱਸੀ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ।