ਨਸ਼ਾ ਕਰਨ ਦੇ ਆਦੀ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ
ਨਸ਼ਾ ਕਰਨ ਦੇ ਆਦੀ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ
Publish Date: Mon, 16 Feb 2026 09:12 PM (IST)
Updated Date: Mon, 16 Feb 2026 09:15 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬਰਵਾਲਾ ਰੋਡ ’ਤੇ ਨਸ਼ੇ ਦੀ ਹਾਲਤ ਵਿਚ ਬੈਠੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਭੈੜੇ ਅਨਸਰਾਂ ਦੇ ਸਬੰਧ ਵਿਚ ਬੱਸ ਅੱਡਾ ਡੇਰਾਬੱਸੀ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਡੇਰਾਬੱਸੀ-ਬਰਵਾਲਾ ਰੋਡ ’ਤੇ ਨਸ਼ੇ ਦੀ ਹਾਲਤ ਵਿਚ ਬੈਠਾ ਅਤੇ ਹੋਰ ਨਸ਼ਾ ਕਰਨ ਦੀ ਫਿਰਾਕ ਵਿਚ ਹੈ। ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਪਾਰਟੀ ਨਾਲ ਮੌਕੇ ’ਤੇ ਰੇਡ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਜਿਸ ਦੀ ਪਛਾਣ ਰਾਜੇਸ਼ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਨੇੜੇ ਪੁਰਾਣੀ ਅਨਾਜ ਮੰਡੀ ਗੁਰਦੁਆਰਾ ਮੁਹੱਲਾ ਰਾਮਦਾਸੀਆ, ਡੇਰਾਬੱਸੀ ਦੇ ਰੂਪ ਵਿਚ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ।