ਜੇਐੱਸ ਕਲੇਰ, ਜ਼ੀਰਕਪੁਰ : ਜ਼ੀਰਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਵਿਸ਼ੇਸ਼ ਨਾਕੇਬੰਦੀ ਦੌਰਾਨ ਹਰਿਆਣਾ ਰੋਡਵੇਜ਼ ਦੀ ਬੱਸ 'ਚ ਸਫ਼ਰ ਕਰ ਰਹੇ ਇਕ ਵਿਅਕਤੀ ਨੂੰ 26 ਲੱਖ ਰੁਪਏ ਦੀ ਨਕਦੀ ਨਾਲ ਕਾਬੂ ਕੀਤਾ ਹੈ। ਕਾਬੂ ਕੀਤਾ ਵਿਅਕਤੀ ਪੁਲਿਸ ਨੂੰ ਇਨਾਂ੍ਹ ਪੈਸਿਆਂ ਸਬੰਧੀ ਕੋਈ ਪੁਖਤਾ ਜਾਣਕਾਰੀ ਨਹੀਂ ਦੇ ਸਕਿਆ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਮਾਮਲੇ ਦੀ ਸੂਚਨਾ ਆਮਾਨ ਕਰ ਵਿਭਾਗ ਨੂੰ ਦੇ ਦਿੱਤੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ੀਰਕਪੁਰ ਥਾਣਾ ਮੁਖੀ ਇੰਸਪੈਕਟਰ ਦੀਪਇੰਦਰ ਸਿੰਘ ਬਰਾੜ ਨੇ ਦਸਿਆ ਕਿ ਪੁਲਿਸ ਨੇ ਐੱਸਐੱਸਪੀ ਮੋਹਾਲੀ ਵਿਵੇਕਸ਼ੀਲ ਸੋਨੀ ਦੇ ਨਿਰਦੇਸ਼ਾਂ ਤੇ ਜ਼ੀਰਕਪੁਰ-ਅੰਬਾਲਾ ਸੜਕ 'ਤੇ ਨਾਕੇਬੰਦੀ ਕੀਤੀ ਹੋਈ ਸੀ । ਇਸ ਦੌਰਾਨ ਜਦ ਪੁਲਿਸ ਹਰਿਆਣਾ ਰੋਡਵੇਜ ਦੀ ਬੱਸ ਦੀ ਤਲਾਸ਼ੀ ਲੈ ਰਹੀ ਸੀ ਤਾਂ ਸਾਹਿਲ ਪੁੱਤਰ ਪ੍ਰਲਾਦ ਭਾਈ ਰਾਵਲ ਵਾਸੀ ਗੁਜਰਾਤ ਨੂੰ 26 ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ। ਸਾਹਿਲ ਵੱਲੋਂ ਇਹ ਪੈਸੇ ਗੁਜਰਾਤ ਤੋਂ ਚੰਡੀਗੜ੍ਹ ਲੈ ਕੇ ਜਾਏ ਜਾ ਰਹੇ ਸਨ। ਜਿਸ ਸਬੰਧੀ ਉਹ ਪੁਲਿਸ ਨੂੰ ਕੋਈ ਤਸੱਲੀਬਖਸ਼ ਜੁਵਾਬ ਨਹੀਂ ਦੇ ਸਕਿਆ। ਜਿਸ 'ਤੇ ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਪੈਸੇ ਆਮਦਨ ਕਰ ਵਿਭਾਗ ਦੇ ਹਵਾਲੇ ਸਬੰਧੀ ਕਰਨ ਲਈ ਸੂਚਿਤ ਕਰ ਦਿੱਤਾ ਹੈ।