ਮੰਗਾਂ ਨੂੰ ਲੈ ਕੇ ਸੈਕਟਰ-17 'ਚ ਕੈਂਡਲ ਮਾਰਚ ਕਰ ਰਹੇ ਕਾਲਜ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ
ਬਕਾਇਆ ਮੰਗਾਂ ਨੂੰ ਲੈ ਕੇ ਸੈਕਟਰ-17 ਸਥਿਤ ਫਾਊਂਟਨ ’ਤੇ ਸ਼ਾਂਤਮਈ ਕੈਂਡਲ ਮਾਰਚ ਕਰ ਰਹੇ ਨਿੱਜੀ ਪ੍ਰਬੰਧਿਤ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ 100 ਤੋਂ ਵੱਧ ਅਧਿਆਪਕਾਂ ਨੂੰ ਸ਼ੁੱਕਰਵਾਰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਹ ਪ੍ਰਦਰਸ਼ਨ ਚੰਡੀਗੜ੍ਹ ਏਡਿਡ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਕੀਤਾ ਜਾ ਰਿਹਾ ਸੀ ।
Publish Date: Fri, 19 Dec 2025 08:14 PM (IST)
Updated Date: Fri, 19 Dec 2025 08:16 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਬਕਾਇਆ ਮੰਗਾਂ ਨੂੰ ਲੈ ਕੇ ਸੈਕਟਰ-17 ਸਥਿਤ ਫਾਊਂਟਨ ’ਤੇ ਸ਼ਾਂਤਮਈ ਕੈਂਡਲ ਮਾਰਚ ਕਰ ਰਹੇ ਨਿੱਜੀ ਪ੍ਰਬੰਧਿਤ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ 100 ਤੋਂ ਵੱਧ ਅਧਿਆਪਕਾਂ ਨੂੰ ਸ਼ੁੱਕਰਵਾਰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਹ ਪ੍ਰਦਰਸ਼ਨ ਚੰਡੀਗੜ੍ਹ ਏਡਿਡ ਕਾਲਜ ਟੀਚਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਕੀਤਾ ਜਾ ਰਿਹਾ ਸੀ ।
ਐਸੋਸੀਏਸ਼ਨ ਦੇ ਪ੍ਰਤਿਨਿਧੀਆਂ ਅਨੁਸਾਰ ਪ੍ਰਦਰਸ਼ਨ ਵਿੱਚ ਸ਼ਾਮਲ ਅਧਿਆਪਕ, ਜਿਨ੍ਹਾਂ ਵਿੱਚ ਮਹਿਲਾ ਫੈਕਲਟੀ ਮੈਂਬਰ ਵੀ ਸ਼ਾਮਲ ਸਨ, ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਨੁਸ਼ਾਸਿਤ ਢੰਗ ਨਾਲ ਕੈਂਡਲ ਮਾਰਚ ਕਰ ਰਹੇ ਸਨ। ਇਸ ਦੇ ਬਾਵਜੂਦ ਪੁਲਿਸ ਨੇ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਕੇ ਬੱਸਾਂ ਵਿੱਚ ਬਿਠਾ ਕੇ ਉਥੋਂ ਹਟਾ ਦਿੱਤਾ। ਜਥੇਬੰਦੀ ਨੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ।
ਪ੍ਰਤਿਨਿਧੀਆਂ ਦਾ ਕਹਿਣਾ ਹੈ ਕਿ ਅਧਿਆਪਕ ਆਪਣੇ ਸੰਵਿਧਾਨਕ ਅਧਿਕਾਰਾਂ ਦੇ ਤਹਿਤ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ, ਪਰ ਪ੍ਰਸ਼ਾਸਨ ਨੇ ਗੱਲਬਾਤ ਰਾਹੀਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈਣਾ ਠੀਕ ਸਮਝਿਆ, ਜੋ ਦੁਖਦਾਈ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸ਼ਹਿਰ ਦੇ ਨਿੱਜੀ ਪ੍ਰਬੰਧਿਤ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਨੂੰ ਕੇਂਦਰ ਸਰਕਾਰ ਤੋਂ 95 ਫੀਸਦੀ ਤੱਕ ਅਨੁਦਾਨ ਮਿਲਦਾ ਹੈ, ਇਸ ਦੇ ਬਾਵਜੂਦ ਅਧਿਆਪਕਾਂ ਨਾਲ ਜੁੜੇ ਕਈ ਮਹੱਤਵਪੂਰਨ ਮੁੱਦੇ ਸਾਲਾਂ ਤੋਂ ਲੰਬਿਤ ਹਨ।
ਪ੍ਰਦਰਸ਼ਨ ਰਾਹੀਂ ਅਧਿਆਪਕਾਂ ਨੇ ਯੂਜੀਸੀ ਨਿਯਮਾਵਲੀ 2018 ਅਧੀਨ 18 ਜੁਲਾਈ 2018 ਤੋਂ ਕੈਰੀਅਰ ਐਡਵਾਂਸਮੈਂਟ ਸਕੀਮ (ਸੀਏਐਸ) ਅਧੀਨ ਤਰੱਕੀਆਂ, ਜਨਵਰੀ 2025 ਤੋਂ ਮਹਿੰਗਾਈ ਭੱਤਾ (ਡੀਏ) ਜਾਰੀ ਕਰਨ, 20 ਫੀਸਦੀ ਐਚਆਰਏ, ਯੂਜੀਸੀ ਮਾਪਦੰਡਾਂ ਅਨੁਸਾਰ ਇੱਕ ਸਾਲ ਦੀ ਪ੍ਰੋਬੇਸ਼ਨ ਸਮਾਂ ਪੂਰੀ ਤਨਖਾਹ ਸਮੇਤ, ਸੇਵਾ ਲਾਭ ਅਤੇ ਸੇਵਾ ਮੁਕਤੀ ਉਮਰ 65 ਸਾਲ ਕਰਨ ਵਰਗੀਆਂ ਮੰਗਾਂ ਉਠਾਈਆਂ।