ਜੇਐੱਨਐੱਨ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ਼ ਕੀਤਾ ਹੈ ਕਿ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਤੋਂ ਵਾਪਸ ਆਉਣ ਵਾਲੇ ਸ਼ਰਧਾਲੂਆਂ ਤੋਂ ਪੁੱਛਗਿੱਛ ਕਰ ਕੇ ਪੁਲਿਸ ਨੇ ਕੋਈ ਗਲਤੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਇੰਟੈਲੀਜੈਂਸ ਦਾ ਕੋਈ ਇਨਪੁੱਟ ਹੋਵੇਗਾ ਤਾਂ ਕਿਸੇ ਵੀ ਵਿਅਕਤੀ ਨੂੰ ਥਾਣੇ 'ਚ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ, ਬਲਕਿ ਪੁੱਛਗਿੱਛ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਕ ਤਰ੍ਹਾਂ ਤੋਂ ਕੈਪਟਨ ਨੇ ਡੀਜੀਪੀ ਦਿਨਕਰ ਗੁਪਤਾ ਦਾ ਫਿਰ ਬਚਾਅ ਕੀਤਾ ਹੈ।

ਕਿਹਾ- ਆਈਬੀ ਦੇ ਇਨਪੁੱਟ 'ਤੇ ਅਜਿਹਾ ਕਰਨਾ ਜ਼ਰੂਰੀ, ਪੁੱਛਗਿੱਛ ਨਾ ਕਰਨ 'ਤੇ ਪੁਲਿਸ ਖ਼ਿਲਾਫ਼ ਹੋਵੇਗੀ ਕਾਰਵਾਈ

ਪੰਜਾਬ ਵਿਧਾਨ ਸਭਾ 'ਚ ਇਸ ਗੱਲ ਨੂੰ ਲੈ ਕੇ ਹੰਗਾਮਾ ਹੋਇਆ ਸੀ ਕਿ ਸ਼ਰਧਾਲੂਆਂ ਤੋਂ ਪੁੱਛਗਿੱਛ ਕਿਉਂ ਕੀਤੀ ਗਈ। ਵਿਰੋਧੀ ਧਿਰ ਦਾ ਕਹਿਣਾ ਸੀ ਕਿ ਡੀਜੀਪੀ ਵੱਲੋਂ ਕਰਤਾਰਪੁਰ ਕੋਰੀਡੋਰ 'ਤੇ ਦਿੱਤੇ ਬਿਆਨ ਤੋਂ ਬਾਅਦ ਜੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੁੰਦੀ ਤਾਂ ਪੁਲਿਸ ਸ਼ਰਧਾਲੂਆਂ ਤੋਂ ਪੁੱਛਗਿੱਛ ਨਾ ਕਰਦੀ। ਡੀਜੀਪੀ ਨੇ ਕਿਹਾ ਸੀ ਕਿ ਕੋਰੀਡੋਰ ਦੇ ਰਸਤੇ ਪਾਕਿਸਤਾਨ ਗਿਆ ਵਿਅਕਤੀ ਸ਼ਾਮ ਤਕ ਅੱਤਵਾਦੀ ਬਣ ਸਕਦਾ ਹੈ, ਛੇ ਘੰਟੇ 'ਚ ਬੰਬ ਬਣਾਉਣਾ ਸਿਖ ਸਕਦਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਵੱਲੋਂ ਉਠਾਏ ਜਾ ਰਹੇ ਮੁੱਦੇ 'ਤੇ ਬੋਲ ਰਹੇ ਸਨ। ਕੁਲਤਾਰ ਨੇ ਕਿਹਾ ਸੀ ਕਿ ਮੁੱਖ ਮੰਤਰੀ ਨੇ ਹਾਲ ਹੀ 'ਚ ਡੀਜੀਪੀ ਦਿਨਕਰ ਗੁਪਤਾ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਮੁੱਖ ਮੰਤਰੀ ਅਮਰਿੰਦਰ ਨੇ ਕਿਹਾ ਕਿ ਪੰਜਾਬ ਇਕ ਸੀਮਾਵਰਤੀ ਖੇਤਰ ਹੈ ਤੇ ਉਹ ਪਾਕਿਸਤਾਨ ਨਾਲ ਲੱਗਦਾ ਹੈ, ਜਿੱਥੇ ਅਕਸਰ ਅੱਤਵਾਦੀ ਕਾਰਵਾਈ ਹੁੰਦੀ ਰਹਿੰਦੀ ਹੈ। ਕੁਝ ਦਿਨ ਪਹਿਲਾਂ ਪੁੱਛਗਿੱਛ ਕਰ ਕੇ ਪੁਲਿਸ ਅਧਿਕਾਰੀਆਂ ਨੇ ਕੋਈ ਗਲਤੀ ਨਹੀਂ ਕੀਤੀ।

Posted By: Amita Verma