- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਿਸ ਨੇ ਚੌਕਸੀ ਵਧਾਈ,

-ਪੁਲਿਸ ਕਰਮੀਆਂ ਨੇ ਕਈ ਵਾਹਨ ਕੀਤੇ ਜ਼ਬਤ, ਐੱਸਪੀ ਦਿਹਾਤੀ ਨੇ ਨਾਕਿਆਂ ਦਾ ਕੀਤਾ ਦੌਰਾ
ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ
ਖਰੜ : ਖਰੜ ਪੁਲਿਸ ਵੱਲੋਂ ਐੱਸਪੀ ਦਿਹਾਤੀ ਜਸਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਖਰੜ-ਕੁਰਾਲੀ ਰੋਡ ’ਤੇ ਸਥਿਤ ਅਮਾਇਰਾ ਸ਼ੌਪਿੰਗ ਕੰਪਲੈਕਸ ਨੇੜੇ ਪੁਲਿਸ ਨਾਕਾ ਲਗਾ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਖਰੜ ਇਸ਼ਾਨ ਸਿੰਗਲਾ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਐੱਸਪੀ ਦਿਹਾਤੀ ਜਸਪਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਵਾਹਨਾਂ ਦੀ ਚੈਕਿੰਗ ਅਭਿਆਨ ਚਲਾਇਆ। ਉਨ੍ਹਾਂ ਦੱਸਿਆ ਕਿ ਨਾਕੇ ਦੌਰਾਨ ਕਈ ਵਾਹਨ ਬਿਨਾਂ ਕਾਗ਼ਜ਼ਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ, ਜਿਨ੍ਹਾਂ ਨੂੰ ਜ਼ਬਤ ਕੀਤਾ ਗਿਆ ਅਤੇ 50 ਤੋਂ ਵੱਧ ਵਾਹਨਾਂ ਦੇ ਚਾਲਾਨ ਕੀਤੇ ਗਏ।
ਇਸ ਮੌਕੇ ਐੱਸਪੀ ਦਿਹਾਤੀ ਜਸਪਿੰਦਰ ਸਿੰਘ ਗਿੱਲ ਨੇ ਗੱਲ ਕਰਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਨਾਕੇ ਅਤੇ ਚੈਕਿੰਗ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਆਮ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਲਵਾਰਿਸ ਵਸਤੂ ਜਾਂ ਕੋਈ ਸ਼ੱਕੀ ਬੈਗ ਆਦਿ ਮਿਲਦਾ ਹੈ ਤਾਂ ਉਸ ਸਬੰਧੀ ਪੁਲਿਸ ਨੂੰ ਤੁਰੰਤ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ਦੀ ਸੁਰੱਖਿਆ ਵਿਚ ਹਰ ਸਮੇਂ ਤੱਤਪਰ ਹੈ। ਇਸ ਮੌਕੇ ਐੱਸਐੱਚਓ ਸਿਟੀ ਅਮਰਿੰਦਰ ਸਿੰਘ ਸਿੱਧੂ, ਐੱਸਐੱਚਓ ਸਦਰ ਸੁਨੀਲ ਕੁਮਾਰ, ਰਾਜ ਕੁਮਾਰ, ਸੁਖਮੰਦਰ ਸਿੰਘ, ਤੇ ਹੋਰ ਮੁਲਾਜ਼ਮ ਮੌਜੂਦ ਸਨ।