- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤ੍ਰਿਵੇਦੀ ਕੈਂਪ ’ਚ ਜੂਏ ਦੇ ਅੱਡੇ ’ਤੇ ਪੁਲਿਸ ਦਾ ਛਾਪਾ, 13 ਖ਼ਿਲਾਫ਼ ਕੇਸ ਦਰਜ

ਫੋਟੋ ਕੈਪਸ਼ਨ : ਕਾਬੂ ਕੀਤੇ ਮੁਲਜ਼ਮਾਂ ਨੂੰ ਲੈ ਕੇ ਜਾਂਦੀ ਹੋਈ ਪੁਲਿਸ। 29ਪੀ
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਨਜ਼ਦੀਕੀ ਪਿੰਡ ਤ੍ਰਿਵੇਦੀ ਕੈਂਪ ਵਿਖੇ ਦੇਰ ਰਾਤ ਵੱਡੀ ਕਾਰਵਾਈ ਕਰਦਿਆਂ ਇਕ ਘਰ ’ਚ ਚੱਲ ਰਹੇ ਜੂਏ ਦੇ ਅੱਡੇ 'ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਜੂਆ ਖਿਡਾਉਣ ਤੇ ਖੇਡਣ ਦੇ ਦੋਸ਼ ਹੇਠ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਐੱਸਆਈ ਪ੍ਰਵੇਸ਼ ਮੌਰ ਤੇ ਏਐੱਸਆਈ ਮਲਕੀਤ ਸਿੰਘ ਦੀ ਅਗਵਾਈ ਹੇਠ ਅਮਲ ’ਚ ਲਿਆਂਦੀ ਗਈ।
ਪੁਲਿਸ ਨੇ ਕਾਰਵਾਈ ਕਰਦਿਆਂ ਨੀਰਜ ਨਰੂਲਾ, ਮਨੀਸ਼ ਅਰੋੜਾ, ਉਦੈ ਸਚਦੇਵਾ, ਗੌਰਵ ਕੁਮਾਰ, ਧੀਰਜ ਕੁਮਾਰ, ਰਾਕੇਸ਼ ਕੁਮਾਰ, ਕਰਮਚੰਦ, ਟੋਨੀ, ਨਿਖਿਲ ਨਰੂਲਾ, ਨਿਖਿਲ ਕੁਮਾਰ, ਰਾਹੁਲ ਅਤੇ ਅਰਸ਼ ਸਮੇਤ ਹੋਰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਡੇਰਾਬੱਸੀ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਥਾਣਾ ਮੁਖੀ ਡੇਰਾਬੱਸੀ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਕਾਨ ਮਾਲਕ ਰਮਨ ਉਰਫ਼ ਵਿਮੀ ਆਪਣੇ ਘਰ ਵਿਚ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਜੂਆ ਖਿਡਾਉਂਦਾ ਸੀ। ਉਹ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਲੋਕਾਂ ਨਾਲ ਹਜ਼ਾਰਾਂ ਰੁਪਏ ਦੀ ਠੱਗੀ ਮਾਰਦਾ ਸੀ। ਛਾਪੇਮਾਰੀ ਦੌਰਾਨ ਮਕਾਨ ਮਾਲਕ ਰਮਨ ਉਰਫ਼ ਵਿਮੀ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮੌਕੇ ਤੋਂ 64,670 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ।