ਜੋਤੀ ਸਿੰਗਲਾ ਐੱਸਏਐੱਸ ਨਗਰ : ਅੱਜ ਥਾਣਾ ਫੇਸ-1 ਪੁਲਿਸ ਵੱਲੋਂ ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਵਿਚ ਫੇਜ਼-5 ਦੀ ਮੁੱਖ ਸੜਕ 'ਤੇ ਵਿਸ਼ੇਸ਼ ਨਾਕਾਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲਿਸ ਵੱਲੋਂ ਵਾਹਨਾਂ ਨੂੰ ਰੋਕ ਕੇ ਪੂਰੀ ਤਰ੍ਹਾਂ ਜਾਂਚ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਥਾਣਾ ਫੇਜ਼-1 ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਮਾਨਯੋਗ ਐੱਸਐੱਸਪੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਫੇਜ਼-5 ਦੇ ਮੁੱਖ ਸੜਕ 'ਤੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਦਾ ਮੁੱਖ ਉਦੇਸ਼ ਮਾੜੇ ਅਨਸਰਾਂ 'ਤੇ ਠੱਲ੍ਹ ਪਾਉਣਾ ਹੈ। ਉਨ੍ਹਾਂ ਦੱਸਿਆ ਕਿ ਚੈਕਿੰਗ ਕਰਨ ਨਾਲ ਜਿੱਥੇ ਗ਼ਲਤ ਅਨਸਰਾਂ 'ਤੇ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ ਉਥੇ ਹੀ ਸ਼ਹਿਰ ਨਿਵਾਸੀਆਂ ਵਿਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਲੈਕੇ ਇਕ ਚੰਗਾ ਸੁਨੇਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਥਾਣੇ ਦੇ ਅਧਿਕਾਰ ਖੇਤਰ ਵਿਚ ਆਉਂਦੇ ਵੱਖ-ਵੱਖ ਥਾਵਾਂ 'ਤੇ ਸਪੈਸ਼ਲ ਨਾਕੇ ਲਾਏ ਗਏ ਹਨ। ਇਸ ਤੋਂ ਇਲਾਵਾ ਰਾਤ ਦੇ ਸਮੇਂ ਪੈਟਰੋਿਲੰਗ ਵੀ ਵਧਾਈ ਗਈ ਹੈ ਅਤੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਨੂੰ ਪੂਰੀ ਤਰ੍ਹਾਂ ਚੈੱਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਦਿਨ ਚੱਲਦੇ ਹੋਣ ਕਾਰਨ ਮਾਰਕੀਟਾਂ ਵਿਚ ਵੀ ਪੁਲਿਸ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਸੁਖਾਵਾਂ ਮਾਹੌਲ ਮਿਲ ਸਕੇ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਣ 'ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਏਐੱਸਆਈ ਸੁਖਵਿੰਦਰ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।