ਚੰਡੀਗੜ੍ਹ 'ਚ ਗਰਮਾਇਆ ਸਿਆਸੀ ਮਾਹੌਲ, ਇਨਕਮ ਟੈਕਸ ਤੇ ED ਦੀ ਵਰਤੋਂ 'ਤੇ ਬੋਲੇ ਚੀਮਾ; ਕੇਂਦਰ 'ਤੇ ਵਿੰਨ੍ਹਿਆ ਨਿਸ਼ਾਨਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ 'ਤੇ ED ਸੀਬੀਆਈ, ਇਲੈਕਸ਼ਨ ਕਮਿਸ਼ਨ, ਇਨਕਮ ਟੈਕਸ ਵਰਗੀਆਂ ਏਜੰਸੀਆਂ ਦਾ ਰਾਜਸੀ ਵਿਰੋਧੀਆ ਨੂੰ ਤੰਗ ਪਰੇਸ਼ਾਨ ਕਰਨ ਲਈ ਦੁਰਵਰਤੋ ਕਰਨ ਦਾ ਦੋਸ਼ ਲਾਇਆ ਹੈ।
Publish Date: Thu, 24 Sep 2026 11:30 AM (IST)
Updated Date: Thu, 24 Sep 2026 11:31 AM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ 'ਤੇ ED ਸੀਬੀਆਈ, ਇਲੈਕਸ਼ਨ ਕਮਿਸ਼ਨ, ਇਨਕਮ ਟੈਕਸ ਵਰਗੀਆਂ ਏਜੰਸੀਆਂ ਦਾ ਰਾਜਸੀ ਵਿਰੋਧੀਆ ਨੂੰ ਤੰਗ ਪਰੇਸ਼ਾਨ ਕਰਨ ਲਈ ਦੁਰਵਰਤੋ ਕਰਨ ਦਾ ਦੋਸ਼ ਲਾਇਆ ਹੈ।
ਚੀਮਾ ਨੇ ਪਿਛਲੇ ਦੋ ਦਿਨਾਂ ਤੋਂ ਈਡੀ ਵੱਲੋਂ ਗਮਾਡਾ ਅਤੇ ਪਾਰਟੀ ਦੇ ਇੱਕ ਸੀਨੀਅਰ ਆਗੂ ਦੇ ਘਰ 'ਤੇ ਕੀਤੀ ਗਈ ਰੇਡ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਜਿੱਥੇ ਜਿੱਥੇ ਵੀ ਗੈਰ ਭਾਜਪਾ ਸ਼ਾਸਨ ਵਾਲੀਆਂ ਸਰਕਾਰਾਂ ਹਨ ਉੱਥੇ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਬੰਗਾਲ , ਬਿਹਾਰ ਇਸ ਦੀਆਂ ਉਦਾਹਰਨਾਂ ਹਨ। ਉਹਨਾਂ ਕਿਹਾ ਕਿ ਫਰਜੀ ਵੋਟਾਂ ਬਣਾ ਕੇ ਬੀਜੇਪੀ ਵੱਲੋਂ ਵੋਟ ਚੋਰੀ ਕਰਕੇ ਸਰਕਾਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਇਹ ਸਭ ਕੁਝ ਸਪਸ਼ਟ ਹੋ ਗਿਆ ਹੈ ਉਹਨਾਂ ਕਿਹਾ ਹੈ ਕਿ ਭਾਜਪਾ ਸੰਵਿਧਾਨ ਨੂੰ ਖਤਮ ਕਰਨ ਲੱਗੀ ਹੋਈ ਹੈ ਅਤੇ ਸੰਵਿਧਾਨਿਕ ਸੰਸਥਾਵਾਂ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ।
ਚੀਮਾ ਨੇ ਕਿਹਾ ਕਿ ਪੰਜਾਬ ਨੇ ਕਦੇ ਵੀ ਧਾੜਵੀਆਂ ਦਾ ਹਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਅਤੇ ਪੰਜਾਬੀ ਇਸ ਨੂੰ ਜਵਾਬ ਦੇਣਗੇ ਉਹਨਾਂ ਸ਼੍ਰੋਮਣੀ ਅਕਾਲੀ ਦਲ ਜੇ ਇੱਕ ਆਗੂ ਵੱਲੋਂ ਵੀ ਪਵਿੱਤਰ ਧਾਰਮਿਕ ਸਥਾਨ 'ਤੇ ਔਰਤ ਨਾਲ ਸਰੀਰਿਕ ਸੋਸ਼ਣ ਕਰਨ ਦਾ ਦੋਸ਼ ਲਾਇਆ।