- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਕਈ ਆਂਗਣਵਾੜੀ ਕੇਂਦਰਾਂ ਵਿੱਚ ਕਈ ਮਹੀਨਿਆਂ ਤੋਂ ਰਾਸ਼ਨ ਦੀ ਸਪਲਾਈ ਨਹੀਂ ਹੋਈ। ਇਸ ਕਾਰਨ ਤਿੰਨ ਤੋਂ ਛੇ ਸਾਲ ਦੇ ਮਾਸੂਮ ਬੱਚਿਆਂ ਨੂੰ ਦਲੀਆ, ਖਿਚੜੀ ਅਤੇ ਪੰਜੀਰੀ ਦੀ ਥਾਂ ਬਿਸਕੁਟ ਅਤੇ ਟਾਫੀਆਂ ਵੰਡਣ ਦੀ ਨੌਬਤ ਆ ਗਈ ਹੈ।

ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ : ਪੰਜਾਬ ਵਿੱਚ ਆਂਗਣਵਾੜੀ ਕੇਂਦਰਾਂ ’ਤੇ ਬੱਚਿਆਂ ਨੂੰ ਮਿਲਣ ਵਾਲੇ ਪੋਸ਼ਣ ਆਹਾਰ ਨੂੰ ਲੈ ਕੇ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਹਮਲਾ ਬੋਲਿਆ ਹੈ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਕਈ ਆਂਗਣਵਾੜੀ ਕੇਂਦਰਾਂ ਵਿੱਚ ਕਈ ਮਹੀਨਿਆਂ ਤੋਂ ਰਾਸ਼ਨ ਦੀ ਸਪਲਾਈ ਨਹੀਂ ਹੋਈ। ਇਸ ਕਾਰਨ ਤਿੰਨ ਤੋਂ ਛੇ ਸਾਲ ਦੇ ਮਾਸੂਮ ਬੱਚਿਆਂ ਨੂੰ ਦਲੀਆ, ਖਿਚੜੀ ਅਤੇ ਪੰਜੀਰੀ ਦੀ ਥਾਂ ਬਿਸਕੁਟ ਅਤੇ ਟਾਫੀਆਂ ਵੰਡਣ ਦੀ ਨੌਬਤ ਆ ਗਈ ਹੈ।
ਰੰਧਾਵਾ ਨੇ ਕਿਹਾ ਕਿ ਸਰਕਾਰ ਬੱਚਿਆਂ ਦੇ ਬਿਹਤਰ ਭਵਿੱਖ ਅਤੇ ਪੋਸ਼ਣ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਉਨ੍ਹਾਂ ਨੇ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਆਖ਼ਿਰ ਆੰਗਣਵਾੜੀ ਕੇਂਦਰਾਂ ਤੱਕ ਬੱਚਿਆਂ ਲਈ ਜ਼ਰੂਰੀ ਪੋਸ਼ਣ ਆਹਾਰ ਕਿਉਂ ਨਹੀਂ ਪਹੁੰਚ ਰਿਹਾ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਗੇ ਸੰਵੇਦਨਸ਼ੀਲ ਵਿਭਾਗ ਵਿੱਚ ਕਈ ਮਹੀਨਿਆਂ ਤੱਕ ਰਾਸ਼ਨ ਦੀ ਸਪਲਾਈ ਨਾ ਹੋਣਾ ਮਹਿਜ਼ ਪ੍ਰਸ਼ਾਸਨਿਕ ਲਾਪਰਵਾਹੀ ਨਹੀਂ, ਸਗੋਂ ਸਰਕਾਰ ਦੀਆਂ ਤਰਜੀਹਾਂ ’ਤੇ ਵੀ ਸਵਾਲ ਖੜ੍ਹਾ ਕਰਦਾ ਹੈ। ਕਰੋੜਾਂ ਰੁਪਏ ਪ੍ਰਚਾਰ ’ਤੇ ਖਰਚ ਕਰਨ ਦੀ ਬਜਾਏ ਸਰਕਾਰ ਨੂੰ ਬੱਚਿਆਂ ਲਈ ਜ਼ਰੂਰੀ ਪੋਸ਼ਣ ਆਹਾਰ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਉਣੀ ਚਾਹੀਦੀ ਹੈ।
ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੂਰੇ ਪੰਜਾਬ ਦੇ ਆਂਗਣਵਾੜੀ ਕੇਂਦਰਾਂ ਵਿੱਚ ਰਾਸ਼ਨ ਦੀ ਸਪਲਾਈ ਦੀ ਸਥਿਤੀ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜਲੰਧਰ ਦੀਆਂ 1634 ਆਂਗਣਵਾੜੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਸ਼ਨ ਪਹੁੰਚਣ ਵਿੱਚ ਹੋਈ ਦੇਰੀ ਲਈ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਪੋਸ਼ਣ ਨਾਲ ਕਥਿਤ ਤੌਰ ’ਤੇ ਖਿਲਵਾੜ ਹੋਇਆ ਹੈ, ਉਸ ਦੀ ਜਵਾਬਦੇਹੀ ਤੈਅ ਕਰਨਾ ਬੇਹੱਦ ਜ਼ਰੂਰੀ ਹੈ।