ਪੰਜਾਬ 'ਚ DA ਵਿਵਾਦ 'ਤੇ ਸਿਆਸਤ ਗਰਮਾਈ, ਕੇਵਲ ਢਿੱਲੋਂ ਦਾ ਦੋਸ਼; ਕਿਹਾ- 'ਸਰਕਾਰੀ ਮੁਲਾਜ਼ਮਾਂ ਨੂੰ ਗੁੰਮਰਾਹ ਕਰ ਰਹੀ ਹੈ ਭਗਵੰਤ ਮਾਨ ਸਰਕਾਰ' ਮਹਿੰਗਾਈ ਭੱਤੇ (ਡੀਏ) ਦੇ ਮਾਮਲੇ 'ਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਮਾਫ਼ੀ ਮੰਗਣਾ ਇਸ ਗੱਲ ਦਾ ਸਬੂਤ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ। ਭਾਜਪਾ ਲੰਬੇ ਸਮੇਂ ਤੋਂ ਮੁਲਾਜ਼ਮਾਂ ਨਾਲ ਹੋਏ ਇਸ ਅਨਿਆਂ ਦਾ ਮੁੱਦਾ ਉਠਾਉਂਦੀ ਆ ਰਹੀ ਹੈ ਅਤੇ ਹੁਣ ਸਰਕਾਰ ਦੀ ਕਾਰਵਾਈ ਨਾਲ ਉਸ ਦੀ ਗੱਲ ਸਾਬਤ ਹੋ ਗਈ ਹੈ। ਇਹ ਗੱਲਾਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ 'ਚ ਕਹੀਆਂ।
Publish Date: Fri, 09 Oct 2026 03:23 PM (IST)
Updated Date: Fri, 09 Oct 2026 03:28 PM (IST)
ਜੈ ਸਿੰਘ ਛਿੱਹਰ, ਪੰਜਾਬੀ ਜਾਗਰਣ, ਚੰਡੀਗੜ੍ਹ : ਮਹਿੰਗਾਈ ਭੱਤੇ (ਡੀਏ) ਦੇ ਮਾਮਲੇ 'ਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਮਾਫ਼ੀ ਮੰਗਣਾ ਇਸ ਗੱਲ ਦਾ ਸਬੂਤ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ। ਭਾਜਪਾ ਲੰਬੇ ਸਮੇਂ ਤੋਂ ਮੁਲਾਜ਼ਮਾਂ ਨਾਲ ਹੋਏ ਇਸ ਅਨਿਆਂ ਦਾ ਮੁੱਦਾ ਉਠਾਉਂਦੀ ਆ ਰਹੀ ਹੈ ਅਤੇ ਹੁਣ ਸਰਕਾਰ ਦੀ ਕਾਰਵਾਈ ਨਾਲ ਉਸ ਦੀ ਗੱਲ ਸਾਬਤ ਹੋ ਗਈ ਹੈ। ਇਹ ਗੱਲਾਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ 'ਚ ਕਹੀਆਂ।
ਢਿੱਲੋਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਜਾਣਬੁੱਝ ਕੇ ਗ਼ਲਤੀਆਂ ਕੀਤੀਆਂ, ਤਾਂ ਜੋ ਕਿਸੇ ਨਾ ਕਿਸੇ ਤਰੀਕੇ ਨਾਲ ਇਸ ਮਾਮਲੇ ਨੂੰ ਚੋਣਾਂ ਤੱਕ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਹੱਕ ਦੇਣ ਦੀ ਬਜਾਏ ਸਰਕਾਰ ਵੱਲੋਂ ਕਾਨੂੰਨੀ ਪ੍ਰਕਿਰਿਆ ਦਾ ਸਹਾਰਾ ਲੈ ਕੇ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਕਰਨਾ ਬੇਹੱਦ ਨਿਰਾਸ਼ਾਜਨਕ ਹੈ। ਢਿੱਲੋਂ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ। ਆਉਣ ਵਾਲੇ ਦਿਨਾਂ 'ਚ ਸਰਕਾਰ ਦੇ ਹੋਰ ਮਾਮਲਿਆਂ ਦਾ ਵੀ ਪਰਦਾਫ਼ਾਸ਼ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਮੁੱਖ ਮੰਤਰੀ ਨੂੰ ਮੁਲਾਜ਼ਮਾਂ ਨਾਲ ਹੋਏ ਵਿਸ਼ਵਾਸਘਾਤ ਲਈ ਮਾਫ਼ੀ ਮੰਗਣੀ ਪਵੇਗੀ।
ਸੂਬਾ ਸਰਕਾਰ ’ਤੇ ਧੋਖਾ ਦੇਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਕੋਲ ਮੁਲਾਜ਼ਮਾਂ ਦੇ ਡੀਏ ਦਾ ਬਕਾਇਆ ਦੇਣ ਲਈ ਪੈਸੇ ਨਹੀਂ ਹਨ, ਪਰ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਭਾਜਪਾ ਦੇ ਸੂਬਾ ਪ੍ਰਧਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਡੀਏ ਦੇ ਭੁਗਤਾਨ, ਸੂਬੇ 'ਚੋਂ ਨਸ਼ਾ ਖ਼ਤਮ ਕਰਨ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਸਮੇਤ ਹਰ ਮੋਰਚੇ ’ਤੇ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਪੂਰਾ ਕਰਨ 'ਚ ਨਾਕਾਮ ਰਹੀ ਹੈ। ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ, ਜਦਕਿ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ।
ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਗੱਲਾਂ ਅਤੇ ਅਮਲਾਂ ਵਿਚਲੇ ਫ਼ਰਕ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ 'ਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਉਸ ਦੇ ਵਾਅਦਿਆਂ, ਮੁਲਾਜ਼ਮਾਂ ਨਾਲ ਕੀਤੇ ਗਏ ਵਿਹਾਰ ਅਤੇ ਸੂਬੇ ਦੀ ਵਿਗੜਦੀ ਸਥਿਤੀ ਬਾਰੇ ਜਵਾਬ ਮੰਗਣਗੇ।