ਜੈ ਸਿੰਘ ਛਿੱਬਰ, ਚੰਡੀਗੜ੍ਹ : ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਕੁੰਵਰ ਵਿਜੈ ਪ੍ਰਤਾਪ ਦੀ ਜਾਂਚ ਰਿਪੋਰਟ ਰੱਦ ਕਰਨ ਤੋਂ ਬਾਅਦ ਸੂਬੇ ਵਿਚ ਉਪਜੀ ਤਾਜ਼ਾ ਸਥਿਤੀ 'ਤੇ ਵਿਚਾਰ ਚਰਚਾ ਕਰਨ ਕਰ ਲਈ ਆਪਣੇ ਕੁਝ ਨਜ਼ਦੀਕੀ ਸਾਥੀਆਂ ਨਾਲ ਮੀਟਿੰਗ ਬੁਲਾਈ ਹੈ। ਸੂਤਰ ਦੱਸਦੇ ਹਨ ਕਿਇਸ ਮਾਮਲੇ ’ਤੇ ਵਿਚਾਰ ਕਰਨ ਅਤੇ ਸਰਕਾਰ ਦੀ ਅਗਲੀ ਰਣਨੀਤੀ ਉਲੀਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਿਹਾਇਸ਼ ’ਤੇ ਦੁਪਹਿਰ ਇਕ ਵਜੇ ਅਹਿਮ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿਚ ਕਾਂਗਰਸ ਪਾਰਟੀ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਸ਼ੇਸ਼ ਤੌਰ ਤੇ ਬੁਲਾਇਆ ਗਿਆ ਹੈ ਕਿਉਂਕਿ ਇਹ ਤਿੰਨੇ ਆਗੂਆਂ ਵੱਲੋਂ ਬਰਗਾੜੀ ਵਿਖੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਮੁਤਵਾਜੀ ਜਥੇਦਾਰਾਂ ਵਲੋ ਲਾਇਆ ਧਰਨਾ ਉਠਾਉਣ ਲਈ ਵਿਸ਼ੇਸ਼ ਤੌਰ 'ਤੇ ਯਤਨ ਕੀਤੇ ਗਏ ਸਨ।

ਕੈਪਟਨ ਨੇ ਭਾਵੇਂ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਰੱਦ ਕੀਤਾ ਸੀ ਤੇ ਕੁੰਵਰ ਵਿਜੇ ਪ੍ਰਤਾਪ ਨੂੰ ਮਨਾਉਣ ਲਈ ਅਤੇ ਆਪਣਾ ਫੈਸਲਾ ਬਦਲਣ ਲਈ ਕੈਪਟਨ ਨੇ ਕੱਲ੍ਹ ਸ਼ਾਮ ਨੂੰ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ ਸੀ।

ਪਰ ਕੁੰਵਰ ਵਿਜੇ ਪ੍ਰਤਾਪ ਸਿੰਘ ਨਹੀਂ ਮੰਨੇ ਅਤੇ ਆਪਣੇ ਫੈਸਲੇ ’ਤੇ ਬਜ਼ਿੱਦ ਹਨ ਤੇ ਗਵਰਨਰ ਨੂੰ ਇਸ ਮਾਮਲੇ ਵਿਚ ਮਿਲਣ ਲਈ ਰਾਜਭਵਨ ਪਹੁੰਚੇ ਹਨ।

Posted By: Tejinder Thind