ਮਹਿੰਗੀ ਖੰਡ ਕਾਰਨ ਗਰੀਬਾਂ ਦੀ ਚਾਹ ਫਿੱਕੀ ਹੋਈ ; ਸ਼ਰਮਾ ਮਹਿੰਗੀ ਖੰਡ ਕਾਰਨ ਗਰੀਬਾਂ ਦੀ ਚਾਹ ਫਿੱਕੀ ਹੋਈ ; ਸ਼ਰਮਾ
Publish Date: Sun, 23 Aug 2026 10:17 PM (IST)
Updated Date: Mon, 24 Aug 2026 04:10 AM (IST)
ਫੋਟੋ ਕੈਪਸ਼ਨ : ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ। 36ਪੀ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਚੀਨੀ ਦੀਆਂ ਰੋਜ਼ਾਨਾ ਵੱਧ ਰਹੀਆਂ ਕੀਮਤਾਂ ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਹੈ ਕਿ ਵੱਧ ਰਹੀ ਮਹਿੰਗਾਈ ਕਾਰਨ ਗਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਔਖਾ ਹੋ ਚੁਕਾ ਹੈ ਪਰ ਨਾ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਇਸ ਅਹਿਮ ਮਸਲੇ ਵੱਲ ਧਿਆਨ ਦੇ ਰਹੀਆਂ ਹਨ। ਅੱਜ ਇਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਮੱਛਲੀ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੂਰੇ ਦੇਸ਼ ਵਿਚ ਖੰਡ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ ਅਤੇ ਨਤੀਜੇ ਵਜੋਂ ਗਰੀਬਾਂ ਦੀ ਚਾਹ ਫਿੱਕੀ ਹੋ ਚੁੱਕੀ ਹੈ। ਸਰੋਂ ਦਾ ਤੇਲ, ਦਾਲਾਂ, ਆਟਾ ਰੋਜ਼ਾਨਾ ਹੀ ਮਹਿੰਗਾ ਹੋ ਰਿਹਾ ਹੈ। ਇਸ ਦੇ ਉਲਟ ਗਰੀਬ ਲੋਕਾਂ ਦੀ ਆਮਦਨ ਘਟਦੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਇਸ ਗੰਭੀਰ ਮਸਲੇ ਪ੍ਰਤੀ ਬਿਲਕੁਲ ਅਵੇਸਲੀਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਜੇਕਰ ਸਰਕਾਰਾਂ ਸਮਾਂ ਰਹਿੰਦਿਆਂ ਮਹਿੰਗਾਈ ਰੋਕਣ ਲਈ ਠੋਸ ਕਦਮ ਚੁੱਕਦੀਆਂ ਤਾਂ ਅੱਜ ਹਾਲਾਤ ਅਜਿਹੇ ਨਾ ਹੁੰਦੇ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਦੇਸ਼ ਦੇ ਲੋਕਾਂ ਨੂੰ ਸਰਕਾਰੀ ਡਿਪੂਆਂ ਰਾਹੀਂ ਸਸਤੀ ਖੰਡ ਮੁਹੱਈਆ ਕਰਵਾਈ ਜਾਵੇ ਅਤੇ ਦੇਸ਼ ਅੰਦਰ ਖੰਡ ਦੀ ਕਾਲਾ ਬਾਜ਼ਾਰੀ ਰੋਕਣ ਲਈ ਠੋਸ ਉਪਰਾਲੇ ਕੀਤੇ ਜਾਣ।