- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਈ ਕਮਾਂਡ ਨੇ ਇਹਨਾਂ ਆਗੂਆਂ ਨੂੰ ਹੇਠਲੇ ਪੱਧਰ 'ਤੇ ਆਗੂਆਂ ਨਾਲ ਗੱਲਬਾਤ ਕਰਕੇ ਰਿਪੋਰਟ ਦੇਣ ਲਈ ਕਿਹਾ ਸੀ। ਦੱਸਿਆ ਜਾਂਦਾ ਹੈ ਕਿ ਤਿੰਨਾਂ ਅਬਜਰਵਰਾਂ ਨੇ ਆਪਣੀ ਫਾਈਨਲ ਰਿਪੋਰਟ ਤਿਆਰ ਕਰਕੇ ਅੱਜ ਪਾਰਟੀ ਪ੍ਰਧਾਨ ਮਲਕਾਅਰਜਨ ਖੜ੍ਹਗੇ ਨੂੰ ਸੌਂਪ ਦਿੱਤੀ ਹੈ।

ਜੈ ਸਿੰਘ ਛਿੱਬਰ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਲੈ ਕੇ ਬਹੁਤ ਜਲਦ ਫੈਸਲਾ ਆਉਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ। ਕਾਂਗਰਸ ਦੇ ਪ੍ਰਧਾਨ ਮਲਿਕਾ ਅਰਜਨ ਖੜਗੇ ਦੀ ਅਗਵਾਈ ਹੇਠ ਅੱਜ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋ ਰਹੀ ਹੈ। ਦੱਸਿਆ ਜਾਂਦਾ ਹੈ ਕਿ ਅਬਜਰਵਰ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਨੂੰ ਲੈ ਕੇ ਅੰਤਿਮ ਵਿਚਾਰ ਵਟਾਂਦਰਾ ਸ਼ੁਰੂ ਹੋ ਗਿਆ ਹੈ।
ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਮੌਜੂਦਾ ਸਿਆਸੀ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਜੇ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਦੇ ਅਧਾਰਤ ਤਿੰਨ ਆਬਜਰਵਰ ਨਿਯੁਕਤ ਕੀਤਾ ਸੀ। ਇਹਨਾਂ ਤਿੰਨਾਂ ਸੀਨੀਅਰ ਆਗੂਆਂ ਨੇ ਪਿਛਲੇ ਤਿੰਨ ਦਿਨਾਂ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਿਨਾਂ ਵਿੱਚ ਸਾਬਕਾ ਸੂਬਾ ਪ੍ਰਧਾਨ, ਸਾਬਕਾ ਕੇਂਦਰੀ ਮੰਤਰੀ, ਸਾਬਕਾ ਤੇ ਮੌਜੂਦਾ ਲੋਕ ਸਭਾ ਤੇ ਰਾਜ ਸਭਾ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਹੋਰ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਸੀ। ਹਾਈ ਕਮਾਂਡ ਨੇ ਇਹਨਾਂ ਆਗੂਆਂ ਨੂੰ ਹੇਠਲੇ ਪੱਧਰ 'ਤੇ ਆਗੂਆਂ ਨਾਲ ਗੱਲਬਾਤ ਕਰਕੇ ਰਿਪੋਰਟ ਦੇਣ ਲਈ ਕਿਹਾ ਸੀ। ਦੱਸਿਆ ਜਾਂਦਾ ਹੈ ਕਿ ਤਿੰਨਾਂ ਅਬਜਰਵਰਾਂ ਨੇ ਆਪਣੀ ਫਾਈਨਲ ਰਿਪੋਰਟ ਤਿਆਰ ਕਰਕੇ ਅੱਜ ਪਾਰਟੀ ਪ੍ਰਧਾਨ ਮਲਕਾਅਰਜਨ ਖੜ੍ਹਗੇ ਨੂੰ ਸੌਂਪ ਦਿੱਤੀ ਹੈ।
ਅਬਜਰਵਰਾਂ ਦੀ ਰਿਪੋਰਟ ਦੇ ਅਧਾਰ ਉੱਤੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਬਦਲਾ ਦੇ ਅਸਾਰ ਬਣ ਗਏ ਹਨ ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਪਾਰਟੀ ਹਾਈ ਕਮਾਂਡ ਪੰਜਾਬ ਦੇ ਜਥੇਬੰਦਕ ਢਾਂਚੇ ਨੂੰ ਲੈ ਕੇ ਕਦੋਂ ਫੈਸਲਾ ਲਵੇਗੀ। ਪੰਜਾਬ ਕਾਂਗਰਸ ਦੀ ਵਾਗ ਡੋਰ ਕਿਸ ਆਗੂ ਦੇ ਹੱਥ ਵਿੱਚ ਹੋਵੇਗੀ। ਪਾਰਟੀ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 'ਤੇ ਭਰੋਸਾ ਪ੍ਰਗਟ ਕਰਦੀ ਹੈ ਜਾਂ ਫਿਰ ਕਿਸੇ ਨਵੇਂ ਆਗੂ ਦੇ ਹੱਥ ਵਾਗਡੋਰ ਦਿੰਦੀ ਹੈ।