ਹਰਿਆਣਾ ਵਿਧਾਨ ਸਭਾ ’ਚ ਕਾਂਗਰਸ ਖ਼ਿਲਾਫ਼ ਨਿੰਦਾ ਮਤਾ ਲਿਆਉਣ ਦੀ ਤਿਆਰੀ, ਭਾਜਪਾ ਨੇ ਅੰਦੋਲਨ ਕੀਤਾ ਤੇਜ਼
ਕਾਂਗਰਸ ਵੀ ਭਾਜਪਾ ਖ਼ਿਲਾਫ਼ ਨਿੰਦਾ ਮਤਾ ਲਿਆਉਣ ਦੀ ਤਿਆਰੀ ਕਰ ਰਹੀ ਹੈ, ਪਰ ਵਿਧਾਨ ਸਭਾ ਵਿਚ ਭਾਜਪਾ ਦੇ ਬਹੁਮਤ ਕਾਰਨ ਕਾਂਗਰਸ ਦਾ ਮਤਾ ਪਾਸ ਹੋਣ ਦੀ ਸੰਭਾਵਨਾ ਘੱਟ ਹੈ। ਮੁੱਖ ਮੰਤਰੀ ਨਾਇਬ ਸੈਣੀ ਨੇ ਸੰਸਦ ਵਿਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ।
Publish Date: Thu, 23 Apr 2026 08:28 AM (IST)
Updated Date: Thu, 23 Apr 2026 08:32 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਲੋਕ ਸਭਾ ਵਿਚ ਨਾਰੀ ਵੰਦਨ ਸੋਧ ਐਕਟ ਦੇ 54 ਵੋਟਾਂ ਨਾਲ ਡਿੱਗਣ ਤੋਂ ਬਾਅਦ ਭਾਜਪਾ ਨੇ ਕਾਂਗਰਸ ਖ਼ਿਲਾਫ਼ ਅੰਦੋਲਨ ਤੇਜ਼ ਕਰ ਦਿੱਤਾ ਹੈ। ਭਾਜਪਾ ਸ਼ਾਸਿਤ ਸੂਬਿਆਂ ਵਿਚ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਬੁਲਾ ਕੇ ਕਾਂਗਰਸ ਨੂੰ ਘੇਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਹਰਿਆਣਾ ਮੰਤਰੀ ਮੰਡਲ ਦੀ ਬੈਠਕ ਵਿਚ 27 ਅਪ੍ਰੈਲ ਨੂੰ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਵਿਚ ਕਾਂਗਰਸ ਖ਼ਿਲਾਫ਼ ਨਿੰਦਾ ਮਤਾ ਲਿਆਂਦਾ ਜਾ ਸਕਦਾ ਹੈ।