- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ 17 ਜੁਲਾਈ ਨੂੰ ਜਲੰਧਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੌਰਾ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਸਭ ਤੋਂ ਵੱਡੇ ਮੀਲ ਪੱਥਰਾਂ ’ਚੋਂ ਇੱਕ ਸਾਬਤ ਹੋਇਆ ਹੈ। ₹5,470 ਕਰੋੜ ਤੋਂ ਵੱਧ ਦੀਆਂ ਪਰਿਯੋਜਨਾਵਾਂ ਰਾਹੀਂ ਆਧੁਨਿਕ ਰੇਲਵੇ ਸਟੇਸ਼ਨਾਂ, ਨਵੀਆਂ ਰੇਲ ਸੇਵਾਵਾਂ, ਐਕਸਪ੍ਰੈੱਸਵੇਅ ਅਤੇ ਗ੍ਰੀਨਫੀਲਡ ਹਾਈਵੇਅਜ਼ ਦੇ ਜ਼ਰੀਏ ਰਾਜ ਦੇ 12 ਜ਼ਿਲ੍ਹਿਆਂ ਨੂੰ ਸਿੱਧਾ ਲਾਭ ਮਿਲੇਗਾ।

ਪੰਜਾਬੀ ਜਾਗਰਣ, ਚੰਡੀਗੜ੍ਹ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕਿਹਾ ਕਿ 17 ਜੁਲਾਈ ਨੂੰ ਜਲੰਧਰ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੌਰਾ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਸਭ ਤੋਂ ਵੱਡੇ ਮੀਲ ਪੱਥਰਾਂ ’ਚੋਂ ਇੱਕ ਸਾਬਤ ਹੋਇਆ ਹੈ। ₹5,470 ਕਰੋੜ ਤੋਂ ਵੱਧ ਦੀਆਂ ਪਰਿਯੋਜਨਾਵਾਂ ਰਾਹੀਂ ਆਧੁਨਿਕ ਰੇਲਵੇ ਸਟੇਸ਼ਨਾਂ, ਨਵੀਆਂ ਰੇਲ ਸੇਵਾਵਾਂ, ਐਕਸਪ੍ਰੈੱਸਵੇਅ ਅਤੇ ਗ੍ਰੀਨਫੀਲਡ ਹਾਈਵੇਅਜ਼ ਦੇ ਜ਼ਰੀਏ ਰਾਜ ਦੇ 12 ਜ਼ਿਲ੍ਹਿਆਂ ਨੂੰ ਸਿੱਧਾ ਲਾਭ ਮਿਲੇਗਾ।
ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਦੌਰੇ ਦੀ ਮਹੱਤਤਾ ਸਿਰਫ਼ ਪਰਿਯੋਜਨਾਵਾਂ ਦੀ ਲਾਗਤ ਤੱਕ ਸੀਮਿਤ ਨਹੀਂ ਹੈ, ਸਗੋਂ ਇਸ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਵਿਕਾਸ ਦੀ ਇਹ ਧਾਰਾ ਪੰਜਾਬ ਦੇ ਹਰ ਵੱਡੇ ਖੇਤਰ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ, "ਦੋਆਬੇ ਤੋਂ ਮਾਝੇ ਅਤੇ ਮਾਲਵੇ ਤੱਕ, ਰਾਜ ਦੇ 12 ਜ਼ਿਲ੍ਹਿਆਂ ਨੂੰ ਅਜਿਹਾ ਇੰਫ੍ਰਾਸਟ੍ਰਕਚਰ ਮਿਲਿਆ ਹੈ, ਜਿਸ ਨਾਲ ਸੰਪਰਕ ਪ੍ਰਬੰਧ ਹੋਰ ਬਿਹਤਰ ਹੋਵੇਗਾ, ਯਾਤਰਾ ਦਾ ਸਮਾਂ ਘਟੇਗਾ, ਵਪਾਰ ਨੂੰ ਰਫ਼ਤਾਰ ਮਿਲੇਗੀ ਅਤੇ ਨਿਵੇਸ਼ ਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।"
ਉਨ੍ਹਾਂ ਦੱਸਿਆ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਜਲੰਧਰ, ਐੱਸ.ਏ.ਐੱਸ. ਨਗਰ (ਮੁਹਾਲੀ), ਰੂਪਨਗਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨਾਂ ਦਾ ਆਧੁਨਿਕ ਸਹੂਲਤਾਂ ਨਾਲ ਪੁਨਰ ਵਿਕਾਸ ਕੀਤਾ ਗਿਆ ਹੈ।
ਹੁਸ਼ਿਆਰਪੁਰ ਨੂੰ ₹830 ਕਰੋੜ ਦੀ ਦੌਲਤਪੁਰ ਚੌਕ–ਕਰਟੋਲੀ ਰੇਲ ਲਾਈਨ ਤੋਂ ਲਾਭ ਮਿਲਿਆ ਹੈ, ਜਦਕਿ ਅੰਮ੍ਰਿਤਸਰ ਨੂੰ ਨਵੀਂ ਅੰਮ੍ਰਿਤਸਰ (ਛੇਹਰਟਾ)–ਵਾਰਾਣਸੀ ਸੰਤ ਰਵਿਦਾਸ ਐਕਸਪ੍ਰੈੱਸ ਦੀ ਸੌਗਾਤ ਮਿਲੀ ਹੈ, ਜਿਸ ਨਾਲ ਧਾਰਮਿਕ ਅਤੇ ਸੱਭਿਆਚਾਰਕ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਸ ਤੋਂ ਇਲਾਵਾ, ਨਵੀਂ ਕਰਟੋਲੀ–ਅੰਬਾਲਾ ਰੇਲ ਸੇਵਾ ਨਾਲ ਪੂਰੇ ਪੰਜਾਬ ਦੀ ਰੇਲ ਕਨੈਕਟੀਵਿਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਢਿੱਲੋਂ ਨੇ ਕਿਹਾ ਕਿ ਦਿੱਲੀ–ਅੰਮ੍ਰਿਤਸਰ–ਕਟੜਾ ਐਕਸਪ੍ਰੈੱਸਵੇਅ ਨਾਲ ਜਲੰਧਰ, ਕਪੂਰਥਲਾ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੀ ਸੰਪਰਕ ਵਿਵਸਥਾ ’ਚ ਕ੍ਰਾਂਤੀਕਾਰੀ ਸੁਧਾਰ ਹੋਵੇਗਾ। ਇਸ ਨਾਲ ਯਾਤਰਾ ਦਾ ਸਮਾਂ ਅਤੇ ਲੌਜਿਸਟਿਕਸ ਲਾਗਤ ਘਟੇਗੀ, ਮਾਲ ਢੋਆ-ਢੁਆਈ ਤੇਜ਼ ਹੋਵੇਗੀ ਅਤੇ ਖੇਤਰੀ ਵਪਾਰ ਨੂੰ ਨਵੀਂ ਰਫ਼ਤਾਰ ਮਿਲੇਗੀ।
ਉਨ੍ਹਾਂ ਕਿਹਾ ਕਿ ਐੱਸ.ਏ.ਐੱਸ. ਨਗਰ (ਮੁਹਾਲੀ) ਅਤੇ ਰੂਪਨਗਰ ਨੂੰ ₹1,570 ਕਰੋੜ ਦੀ ਆਈ.ਟੀ. ਸਿਟੀ–ਕੁਰਾਲੀ ਗ੍ਰੀਨਫੀਲਡ ਹਾਈਵੇਅ ਅਤੇ ਅੰਬਾਲਾ–ਚੰਡੀਗੜ੍ਹ ਗ੍ਰੀਨਫੀਲਡ ਹਾਈਵੇਅ ਦੀ ਪੀ.ਆਰ.-7 ਸਪਰ ਪਰਿਯੋਜਨਾ ਤੋਂ ਲਾਭ ਮਿਲੇਗਾ, ਜਿਸ ਨਾਲ ਇਹ ਖੇਤਰ ਉਦਯੋਗ, ਸੂਚਨਾ ਤਕਨਾਲੋਜੀ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਕੇਂਦਰ ਵਜੋਂ ਹੋਰ ਮਜ਼ਬੂਤ ਹੋਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਦੱਖਣੀ ਲੁਧਿਆਣਾ ਬਾਈਪਾਸ ਦਾ ਨੀਂਹ ਪੱਥਰ ਰੱਖੇ ਜਾਣ ਨਾਲ ਟ੍ਰੈਫਿਕ ਦਾ ਦਬਾਅ ਘਟੇਗਾ, ਮਾਲ ਢੋਆ-ਢੁਆਈ ਸੁਗਮ ਹੋਵੇਗੀ ਅਤੇ ਲੁਧਿਆਣਾ, ਬਠਿੰਡਾ ਅਤੇ ਹੋਰ ਪ੍ਰਮੁੱਖ ਆਰਥਿਕ ਕੇਂਦਰਾਂ ਦਰਮਿਆਨ ਸੰਪਰਕ ਹੋਰ ਬਿਹਤਰ ਹੋਵੇਗਾ।
ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਲਾਨੀਆਂ ਗਈਆਂ ਪਰਿਯੋਜਨਾਵਾਂ ਨਾਲ ਜਲੰਧਰ, ਐੱਸ.ਏ.ਐੱਸ. ਨਗਰ (ਮੁਹਾਲੀ), ਰੂਪਨਗਰ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਆਸ-ਪਾਸ ਦੇ ਖੇਤਰਾਂ ਨੂੰ ਸਮੂਹਿਕ ਤੌਰ 'ਤੇ ਲਾਭ ਮਿਲੇਗਾ। ਇਹ ਇਸ ਗੱਲ ਦਾ ਸਬੂਤ ਹੈ ਕਿ ਮੋਦੀ ਸਰਕਾਰ ਦਾ ਵਿਕਾਸ ਏਜੰਡਾ ਪੰਜਾਬ ਦੇ ਹਰ ਖੇਤਰ ਤੱਕ ਪਹੁੰਚ ਰਿਹਾ ਹੈ।
ਉਨ੍ਹਾਂ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕੰਮਾਂ ਰਾਹੀਂ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਵਿਕਾਸ ਕੋਮੀ ਤਰਜੀਹ ਹੈ। ਇਹ ਪਰਿਯੋਜਨਾਵਾਂ ਰਾਜ ਦੀ ਅਰਥਵਿਵਸਥਾ ਨੂੰ ਨਵੀਂ ਮਜ਼ਬੂਤੀ ਦੇਣਗੀਆਂ, ਸੰਪਰਕ ਪ੍ਰਬੰਧ ਨੂੰ ਹੋਰ ਬਿਹਤਰ ਬਣਾਉਣਗੀਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਿਕਾਸ ਅਤੇ ਖੁਸ਼ਹਾਲੀ ਦੇ ਸਥਾਈ ਮੌਕੇ ਪੈਦਾ ਕਰਨਗੀਆਂ।"