ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ, ਵਿਕਾਸ ਤੇ ਤਰੱਕੀ ਲਈ ਨਵਾਂ ਅਧਿਆਇ : ਹੈਪੀ
ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਨਵਾਂ ਅਧਿਆਇ ਸਾਬਤ ਹੋਵੇਗੀ : ਅਮਰੀਕ ਸਿੰਘ ਹੈਪੀ
Publish Date: Sat, 31 Jan 2026 06:46 PM (IST)
Updated Date: Sat, 31 Jan 2026 06:49 PM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਭਾਰਤੀ ਜਨਤਾ ਪਾਰਟੀ ਅਮਰੀਕ ਸਿੰਘ ਹੈਪੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਦੌਰਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਨਵਾਂ ਅਧਿਆਇ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਰਾਸ਼ਟਰੀ ਸੁਰੱਖਿਆ, ਕਿਸਾਨੀ ਅਤੇ ਉਦਯੋਗਿਕ ਪੱਖੋਂ ਬਹੁਤ ਮਹੱਤਵਪੂਰਨ ਹੈ। ਇਸ ਲਈ ਪ੍ਰਧਾਨ ਮੰਤਰੀ ਕੋਲੋਂ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ ਜਾਂਦੀ ਹੈ ਤਾਂ ਜੋ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲ ਸਕੇ। ਪ੍ਰਧਾਨ ਮੰਤਰੀ ਕੋਲੋਂ ਮੁੱਖ ਮੰਗਾਂ ਵਿਚੋਂ ਸਰਹੱਦੀ ਜ਼ਿਲ੍ਹਿਆਂ ਲਈ ਖ਼ਾਸ ਵਿਕਾਸ ਪੈਕੇਜ ਅਤੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਵੀ ਐਲਾਨ ਕਰਕੇ ਜਾਣ ਹੈ ਅਤੇ ਜਿਹੜੇ ਪੰਜਾਬ ਦੇ ਨੌਜਵਾਨ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਰਿਹਾਅ ਕੀਤਾ ਜਾਵੇ।