ਰਣਬੀਰ ਸਿੰਘ ਪੜ੍ਹੀ, ਡੇਰਾਬੱਸੀ

ਡੇਰਾਬੱਸੀ ਵਿਖੇ ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੋਹਾਲੀ ਦੀ ਡੇਰਾਬੱਸੀ ਇਕਾਈ ਵੱਲੋਂ ਇੱਕ ਮੀਟਿੰਗ ਕੀਤੀ ਗਈ। ਜਿਸ ਵਿਚ ਦੋਧੀਆਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਆਪਣੇ ਸੰਬੋਧਨ ਵਿਚ ਸਮੇਂ ਦੀਆਂ ਸਰਕਾਰਾਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰਾਂ ਦੋਧੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਪ੍ਰਤੀ ਸੁਹਿਰਦ ਨਹੀਂ ਹਨ। ਉਨ੍ਹਾਂ ਕਿਹਾ ਕਿ ਦੋਧੀ ਦੁੱਧ ਦੇ ਧੰਦੇ ਨੂੰ ਸਹਾਇਕ ਧੰਦੇ ਵਜੋਂ ਕਰ ਰਹੇ ਹਨ ਅਤੇ ਇਸ ਧੰਦੇ ਨੂੰ ਚਲਾਉਣ ਲਈ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵੱਲੋਂ ਸਰਕਾਰ ਤੋਂ ਸਰਕਾਰੀ ਹਸਪਤਾਲਾਂ 'ਚ ਦੁਧਾਰੂ ਪਸ਼ੂਆਂ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਤੇ ਸ਼ੁੱਧ ਖੁਰਾਕ ਦਾ ਪ੍ਰਬੰਧ ਕਰਨ ਦੇ ਨਾਲ ਹੀ ਫੂਡ ਅਡੱਲਟ੍ਰੇਸ਼ਨ ਐਕਟ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਯੂਨੀਅਨ ਡੇਰਾਬੱਸੀ ਇਕਾਈ ਦੇ ਪ੍ਰਧਾਨ ਬਰਖਾ ਰਾਮ, ਮੀਤ ਪ੍ਰਧਾਨ ਪ੍ਰਦੀਪ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਚੰਡੀਗੜ੍ਹ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਮਨਜੀਤ ਸਿੰਘ ਹੁਲਕਾ, ਮਨਜੀਤ ਸਿੰਘ ਸੈਣੀ, ਨਰਿੰਦਰ ਸਿੰਘ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੋਹਾਲੀ, ਨਰੇਸ਼ ਕੁਮਾਰ, ਤਰਸੇਮ ਸਿੰਘ, ਗੁਰਪ੍ਰਰੀਤ ਸਿੰਘ, ਕ੍ਰਿਸ਼ਨ ਰਾਮ, ਦੀਦਾਰ ਸਿੰਘ, ਬਿੰਦਰ ਖੇੜੀ ਗੁੱਜਰਾਂ, ਅਜਾਇਬ ਸਿੰਘ, ਅਮਰੀਕ ਸਿੰਘ, ਸੋਮਾ ਰਾਮ, ਦਲਬੀਰ ਸਿੰਘ, ਸ਼ੌਂਕੀ ਖੇੜੀ ਗੁੱਜਰਾਂ, ਸੁਖਵਿੰਦਰ ਸਿੰਘ ਅਤੇ ਲਾਲੜੂ ਇਕਾਈ ਦੇ ਪ੍ਰਧਾਨ ਗੁਰਨਾਮ ਸਿੰਘ ਆਦਿ ਹਾਜ਼ਰ ਸਨ।