17ਸੀਐਚਡੀ910ਪੀ

ਡੇਰਾਬੱਸੀ ਬੀਡੀਪੀਓ ਦਫ਼ਤਰ ਵਿਖੇ ਧਰਨਾ ਦਿੰਦੇ ਹੋਏ ਮਗਨਰੇਗਾ ਮੁਲਾਜ਼ਮ।

ਇਕਬਾਲ ਸਿੰਘ ਡੇਰਾਬੱਸੀ

ਮਗਨਰੇਗਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਡੇਰਾਬੱਸੀ ਦੇ ਸਮੁੱਚੇ ਮਗਨਰੇਗਾ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਦੂਜੇ ਵੀ ਜਾਰੀ ਰਹੀ। ਜਿਸ ਤਹਿਤ ਉਨ੍ਹਾਂ ਅੱਜ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੀਤਲ ਸਿੰਘ ਨੇ ਕਿਹਾ ਕਿ ਪੇਡੂ ਵਿਕਾਸ 'ਤੇ ਪੰਚਾਇਤ ਵਿਭਾਗ ਵਿਚ ਮਗਨੇਰਗਾ ਅਧੀਨ ਪਿਛਲੇ 10 ਸਾਲਾਂ ਤੋਂ ਡਿਊਟੀ ਕਰ ਰਹੇ ਮਗਨਰੇਗਾ ਮੁਲਾਜ਼ਮਾਂ ਵੱਲੋਂ 16 ਤੋਂ ਲੈ ਕੇ 18 ਸਤੰਬਰ ਤਕ ਮੰਗਾਂ ਦੀ ਪੂਰਤੀ ਲਈ ਬਲਾਕ ਪੱਧਰੀ ਧਰਨੇ ਪੂਰੇ ਪੰਜਾਬ ਵਿਚ ਸ਼ੁਰੂ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਮਗਨਰੇਗਾ ਮੁਲਾਜ਼ਮ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਡਿਊਟੀ ਕਰ ਰਹੇ ਹਨ। ਸਾਰੇ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਸਮੇਂ-ਸਮੇਂ 'ਤੇ ਰੈਗੂਲਰ ਮੁਲਾਜ਼ਮਾਂ ਦੀ ਭਰਤੀ ਲਈ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਹੋਈ ਹੈ। ਪਰ ਸਰਕਾਰ ਰੈਗੂਲਰ ਦੀ ਮੰਗ 'ਤੇ ਲਾਰੇ ਲਾ ਕੇ ਵਕਤ ਟਪਾ ਰਹੀ ਹੈ। ਅੱਜ ਤਕ ਨਾ ਤਾਂ ਮਨਰੇਗਾ ਮੁਲਾਜ਼ਮਾਂ ਦਾ ਈਪੀਐੱਫ ਕੱਟਿਆ ਜਾ ਰਿਹਾ ਹੈ। ਨਾ ਮੋਬਾਇਲ ਭੱਤਾ ਤੇ ਡਿਊਟੀ ਦੌਰਾਨ ਮੌਤ ਹੋਣ 'ਤੇ ਵੀ ਨਾ ਕੋਈ ਲਾਭ ਅਤੇ ਨਾ ਹੀ ਮੈਡੀਕਲ ਸਹੂਲਤਾਂ, ਨਿਗੂਣਾ ਆਵਾਜਾਈ ਭੱਤਾ, ਨਾ ਸਰਵਿਸ ਰਿਕਾਰਡ ਰੱਖਿਆ ਜਾਂਦਾ ਹੈ, ਨਾ ਹੀ ਤਨਖ਼ਾਹਾਂ ਦਾ ਕੋਈ ਬਜ਼ਟ ਰੱਖਿਆ ਜਾਂਦਾ ਹੈ। ਜਿਸ ਕਾਰਨ ਮੁਲਾਜ਼ਮਾਂ ਦਾ ਭੱਵਿਖ ਖਤਰੇ ਵਿਚ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਮੰਗਾਂ ਤਾਂ ਪਿਛਲੇ ਡੇਢ ਸਾਲ ਤੋਂ ਪ੍ਰਵਾਨ ਕਰ ਲਈਆਂ ਸਨ। ਪਰ ਅੱਜ ਤਕ ਸਿਵਾਏ ਝੂਠੇ ਲਾਰਿਆਂ ਤੋਂ ਕੋਈ ਵੀ ਠੋਸ ਹੱਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹੁਣ ਮਗਨਰੇਗਾ ਮੁਲਾਜ਼ਮ ਯੂਨੀਅਨ ਸਰਕਾਰ ਦੀ ਵਾਅਦਾ ਖ਼ਿਲਾਈ ਦਾ ਸਖ਼ਤ ਵਿਰੋਧ ਕਰਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜ਼ਬੂਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਦ ਤਕ ਸਰਕਾਰ ਮਗਨਰੇਗਾ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਕੇ ਲਾਗੂ ਨਹੀਂ ਕਰਦੀ ਉਦੋਂ ਤਕ ਮਗਨਰੇਗਾ ਮੁਲਾਜ਼ਮ ਆਪਣੇ ਸੰਘਰਸ਼ ਨੂੰ ਦਿਨ ਪ੍ਰਤੀ ਦਿਨ ਪ੍ਰਚੰਡ ਕਰਨਗੇ। ਇਸ ਮੌਕੇ ਏਪੀਓ ਰਾਜਵੀਰ ਕੌਰ, ਸੀਏ ਬੰਟੀ ਕੁਮਾਰ, ਨਮੀਸ ਸੈਣੀ, ਪਿ੍ਰਤਪਾਲ ਸਿੰਘ, ਸੰਦੀਪ ਸਿੰਘ, ਸੰਦੀਪ ਸ਼ਰਮਾ, ਮੋਹਿਤ ਨਾਗਪਾਲ, ਅਸੀਨ ਮੁਹਮੰਦ ਅਤੇ ਕਮਲਜੀਤ ਸਿੰਘ ਹਾਜ਼ਰ ਸਨ।