25ਸੀਐਚਡੀ877ਪੀ

ਪਿੰਡ ਖਾਨਪੁਰ ਨੇੜੇ ਮੁਸਲਿਮ ਭਾਈਚਾਰੇ ਦੇ ਲੋਕ ਮੁਹੰਮਦ ਇਕਬਾਲ ਖਾਨਪੁਰ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ।

ਮਹਿਰਾ, ਖਰੜ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਸੀਏਏ ਦੇ ਖ਼ਿਲਾਫ਼ ਪਿੰਡ ਖਾਨਪੁਰ ਵਿਖੇ ਵਿਧਾਨ ਸਭਾ ਹਲਕਾ ਖਰੜ ਦੇ ਸ਼ਹਿਰਾਂ ਤੇ ਪਿੰਡਾਂ 'ਚ ਰਹਿੰਦੇ ਮੁਸਲਿਮ ਭਾਈਚਾਰੇ ਵਲੋਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੱਸੀ ਪਠਾਣਾ ਦੇ ਵਿਧਾਇਕ ਗੁਰਪ੍ਰਰੀਤ ਸਿੰਘ ਜੀਪੀ, ਸੀਨੀਅਰ ਕਾਂਗਰਸੀ ਆਗੂ ਮੁਹੰਮਦ ਇਕਬਾਲ ਖਾਨਪੁਰ ਨੇ ਵਿਸ਼ੇਸ ਤੌਰ ਸ਼ਿਰਕਤ ਕੀਤੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਦੇਸ਼ ਦੇ ਹਿੱਤ ਵਿਚ ਨਹੀਂ ਹੈ ਤੇ ਵੱਖ-ਵੱਖ ਸੂਬਿਆਂ 'ਚ ਇਸ ਦਾ ਜਬਰਦਸਤ ਵਿਰੋਧ ਹੋ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਹ ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋਣ ਕਾਰਨ ਦੇਸ਼ ਦੇ ਹਾਲਾਤ ਵਿਗੜ ਚੁੱਕੇ ਹਨ ਅਤੇ ਸੂਬਿਆਂ ਵਿਚ ਹਿੰਸਨਾਤਮਕ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ “ਹਿੰਦੂ, ਮੁਸਲਿਮ, ਸਿੱਖ, ਇਸਾਈ ਆਪਸੀ ਭਾਈਚਾਰੇ ਵਿਚ ਰਹਿੰਦਾ ਹੈ। ਇਸ ਮੌਕੇ ਬੂਟਾ ਖਾਨ, ਚੰਨੀ ਇਕਬਾਲ, ਅਨਵਰ ਅਲੀ, ਅਮਾਮ ਮਸਜਿਦ ਖਰੜ, ਚਨਾਲੋ, ਬੱਲੋਮਾਜਰਾ, ਭਾਗੋਮਾਜਰਾ, ਰਡਿਆਲਾ ਸਮੇਤ ਹੋਰ ਸ਼ਹਿਰਾਂ ਤੇ ਪਿੰਡਾਂ ਦੇ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ।