ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਦਿੱਤਾ ਧਰਨਾ
ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਦਿੱਤਾ ਧਰਨਾ
Publish Date: Thu, 12 Feb 2026 06:14 PM (IST)
Updated Date: Thu, 12 Feb 2026 06:17 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜੋ ਲੋਕ ਵਿਰੋਧੀ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਪਬਲਿਕ ਅਦਾਰਿਆਂ ਦਾ ਨਿੱਜੀਕਰਨ ਕਰਨ, ਮੁਕਤ ਵਿਉਪਾਰ ਸਮਝੌਤਾ, ਬਿਜਲੀ ਐਕਟ 2025, ਸੀਡ ਬਿੱਲ, ਚਾਰ ਲੇਬਰ ਕੋਡ ਲਾਗੂ ਕਰਨ ਅਤੇ ਮਨਰੇਗਾ ਵਰਗੇ ਕਾਨੂੰਨ ਰੱਦ ਕਰਨ ਦੀਆਂ ਨੀਤੀਆਂ ਦੇ ਖ਼ਿਲਾਫ਼ ਪੂਰੇ ਦੇਸ਼ ਵਿਚ ਟਰੇਡ ਜਥੇਬੰਦੀਆਂ ਜਿਨ੍ਹਾਂ ਵਿਚ ਐੱਸਕੇਐੱਮ ਪੰਜਾਬ, ਮਜ਼ਦੂਰ ਜਥੇਬੰਦੀਆਂ, ਸਨਅਤੀ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਵੀਰਵਾਰ ਨੂੰ ਧਰਨਾ ਬਿਜਲੀ ਬੋਰਡ ਦੇ ਫੇਜ਼-1 ਦੇ ਕੰਪਲੈਕਸ ਵਿਚ ਦਿੱਤਾ ਗਿਆ। ਇਸ ਉਪਰੰਤ ਹੜਤਾਲੀ ਮੁਲਾਜ਼ਮਾਂ ਵੱਲੋਂ ਵੇਰਕਾ ਚੌਕ ਤੱਕ ਪੈਦਲ ਮਾਰਚ ਕੀਤਾ ਗਿਆ ਅਤੇ ਇਸ ਉਪਰੰਤ ਮੋਦੀ, ਟਰੰਪ, ਭਗਵੰਤ ਸਿੰਘ ਮਾਨ ਦੇ ਪੁਤਲੇ ਵੀ ਸਾੜੇ ਗਏ। ਇਸ ਦੌਰਾਨ ਪਾਰਵਕਾਮ ਵੱਲੋਂ ਟੀਐੱਸਯੂ (ਭੰਗਲ), ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਸੀਐੱਚਬੀ ਠੇਕਾ ਮੁਲਾਜ਼ਮ ਯੂਨੀਅਨ ਦੇ ਸਮੁੱਚੇ ਕਰਮਚਾਰੀ ਹੜਤਾਲ ਵਿਚ ਸ਼ਾਮਲ ਹੋਏ ਅਤੇ ਇਨ੍ਹਾਂ ਦਾ ਸਮਰਥਨ ਪਾਵਰਕਾਮ ਦੀਆਂ ਜਥੇਬੰਦੀਆਂ ਪੈਨਸ਼ਨਰਜ਼ ਐਸੋਸੀਏਸ਼ਨ, ਪੈਨਸ਼ਨ ਯੂਨੀਅਨ ਏਟਕ ਮੁਹਾਲੀ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਆਪਣੀ ਵੱਡੀ ਗਿਣਤੀ ਵਿਚ ਸਾਥੀਆਂ ਨਾਲ ਸ਼ਮਹੂਲੀਅਤ ਕੀਤੀ ਗਈ। ਇਸ ਧਰਨੇ ਨੂੰ ਐੱਸਕੇਐੱਮ ਵੱਲੋਂ ਅੰਗਰੇਜ਼ ਸਿੰਘ, ਪਰਦੀਪ ਕੁਮਾਰ, ਪਰਮਦੀਪ ਸਿੰਘ ਬੈਦਵਾਣ, ਕ੍ਰਿਪਾਲ ਸਿੰਘ ਸਿਆਊ, ਦਰਸ਼ਨ ਸਿੰਘ, ਰਣਬੀਰ ਸਿੰਘ ਅਤੇ ਅਵਤਾਰ ਸਿੰਘ, ਟੀਐੱਸਯੂ ਭੰਗਲ ਵੱਲੋਂ ਗੁਰਬਖ਼ਸ਼ ਸਿੰਘ, ਲੱਖਾ ਸਿੰਘ, ਗੁਰਮੀਤ ਸਿੰਘ, ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਵੱਲੋਂ ਸੁਰਿੰਦਰਪਾਲ ਸਿੰਘ ਲਹੌਰੀਆ, ਮੋਹਨ ਸਿੰਘ ਗਿੱਲ, ਹਰਪ੍ਰੀਤ ਸਿੰਘ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ ਵੱਲੋਂ ਰਣਜੀਤ ਸਿੰਘ ਢਿੱਲੋਂ, ਹਰਵਿੰਦਰ ਸਿੰਘ ਗਿੱਲ, ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਜਤਿੰਦਰ ਸਿੰਘ, ਸੁਰਿੰਦਰ ਸਿੰਘ ਮੱਲੀ, ਪਰਮਜੀਤ ਸਿੰਘ, ਪੈਨਸ਼ਨਰਜ਼ ਯੂਨੀਅਨ ਏਟਕ ਵੱਲੋਂ ਬ੍ਰਿਜ ਮੋਹਨ ਸ਼ਰਮਾ, ਬਲਵਿੰਦਰ ਕੁਮਾਰ, ਸੀਐੱਚਬੀ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਜ਼ੋਰਾ ਸਿੰਘ, ਨਜ਼ੀਰ ਖ਼ਾਨ, ਰਵਿੰਦਰ ਸਿੰਘ, ਕਾਰਖ਼ਾਨਾ ਮਜ਼ਦੂਰ ਯੂਨੀਅਨ ਵੱਲੋਂ ਹਰਸ਼, ਆਈਟੀਆਈ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਹਰਚਰਨ ਸਿੰਘ, ਨੌਜਵਾਨ ਭਾਰਤ ਯੂਨੀਅਨ ਵੱਲੋਂ ਪੁਸ਼ਪਿੰਦਰ ਸਿੰਘ, ਵਰਗ ਚੇਤਨਾ ਮੰਚ ਵੱਲੋਂ ਮਾਸਟਰ ਯਸ਼ਪਾਲ, ਮਿੱਡ-ਡੇ ਮੀਲ ਯੂਨੀਅਨ ਵੱਲੋਂ ਕੁਲਵਿੰਦਰ ਕੌਰ ਤੇ ਜ਼ਮਹੂਰੀ ਕਿਸਾਨ ਯੂਨੀਅਨ ਵੱਲੋਂ ਰਾਮ ਕ੍ਰਿਸ਼ਨ ਧੁਨਖੀਆ ਨੇ ਸੰਬੋਧਨ ਕੀਤਾ। ਬੁਲਾਰਿਆਂ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਇਹ ਕਾਨੂੰਨ ਵਾਪਸ ਨਾ ਲਿਆ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।